Punjab

ਸ਼ੱਕੀ ਹਾਲਾਤ ‘ਚ ਔਰਤ ਦਾ ਕਤਲ, ਇਲਾਕੇ ‘ਚ ਫੈਲੀ ਸਨਸਨੀ

ਲੁਧਿਆਣਾ, 21 ਜੂਨ : ਥਾਣਾ ਸਲੇਮ ਟਾਬਰੀ ਦੇ ਅਧੀਨ ਪੈਂਦੇ ਨਿਊ ਕਰਤਾਰ ਨਗਰ ਇਲਾਕੇ ਵਿਚ ਔਰਤ ਦਾ ਕਤਲ ਹੋਣ ਤੋਂ ਬਾਅਦ ਸਨਸਨੀ ਫੈਲ ਗਈ ਜਿਸ ਤੋਂ ਬਾਅਦ ਮਾਹੌਲ ਤਣਾਅਪੂਰਵਕ ਬਣ ਗਿਆ। ਚੰਦ ਮਿੰਟਾਂ ‘ਚ ਮੌਕੇ ‘ਤੇ ਪਹੁੰਚੀ ਪੁਲਿਸ ਟੀਮ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਥਾਣਾ ਮੁਖੀ ਅੰਮ੍ਰਿਤਪਾਲ ਸਿੰਘ ਗਰੇਵਾਲ ਨੇ ਦੱਸਿਆ ਕਿ ਨਿਊ ਕਰਤਾਰ ਨਗਰ ਇਲਾਕੇ ਵਿੱਚ ਘਰ ‘ਚ ਇਕੱਲੀ ਔਰਤ ਦੇ ਕਤਲ ਦਾ ਸੂਚਨਾ ਮਿਲੀ ਸੀ ਜਿਸ ਤੋਂ ਬਾਅਦ ਪੁਲਿਸ ਪਾਰਟੀ ਮੌਕੇ ‘ਤੇ ਪਹੁੰਚ ਕੇ ਸੀਸੀਟੀਵੀ ਕੈਮਰੇ ਦੀ ਫੂਟੇਜ ਚੈੱਕ ਕਰਕੇ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਨੇ ਦੱਸਿਆ ਕਿ ਮ੍ਰਿਤਕ ਸੋਨਮ ਜੈਨ ਜੋ ਘਰ ਵਿੱਚ ਕੱਲੀ ਸੀ ਜਿਸ ਦਾ ਕਤਲ ਕਰ ਦਿੱਤਾ ਗਿਆ ਹੈ। ਸੂਚਨਾ ਮਿਲਦੇ ਹੀ ਮੌਕੇ ਤੇ’ ਉੱਤਰੀ ਵਿਧਾਇਕ ਮਦਨ ਲਾਲ ਬੱਗਾ, ਕੌਂਸਲਰ ਅਮਨ ਬੱਗਾ ਸਾਬਕਾ ਡਿਪਟੀ ਮੇਅਰ ਆਰਡੀ ਸ਼ਰਮਾ ਪਹੁੰਚੇ। ਇਸ ਦੇ ਨਾਲ ਹੀ ਏਡੀਸੀਪੀ ਦਵਿੰਦਰ ਚੌਧਰੀ ਅਤੇ ਸਮੀਰ ਵਰਮਾ ਵੱਲੋਂ ਵੀ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Related Articles

Leave a Reply

Your email address will not be published. Required fields are marked *

Back to top button