Punjab

ਖੇਤ ਜਾ ਰਹੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਬਲੈਰੋ ਨੇ ਟੱਕਰ ਮਾਰੀ, ਮੌਕੇ ’ਤੇ ਮੌਤ

ਕੈਰੋਂ, 25 ਜੂਨ : ਪਿੰਡ ਭਾਊਵਾਲ ਦੇ ਕੋਲ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਬਲੈਰੋ ਗੱਡੀ ਨੇ ਟੱਕਰ ਮਾਰ ਦਿੱਤੀ। ਜਿਸ ਦੌਰਾਨ ਬਾਈਕ ਸਵਾਰ ਵਿਅਕਤੀ ਦੇ ਸਿਰ ਵਿਚ ਗੰਭੀਰ ਸੱਟ ਲੱਗੀ ਅਤੇ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ। ਘਟਨਾ ਸਥਾਨ ’ਤੇ ਪੁੱਜੀ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਲਾਸ਼ ਕਬਜ਼ੇ ’ਚ ਲੈ ਕੇ ਬਲੈਰੋ ਗੱਡੀ ਦੇ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੋਹਣ ਸਿੰਘ ਪੁੱਤਰ ਜੈਮਲ ਸਿੰਘ ਵਾਸੀ ਦੁੱਬਲੀ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸਦਾ ਲੜਕਾ ਗੁਰਰਾਜ ਸਿੰਘ ਆਪਣੇ ਮੋਟਰਸਾਈਕਲ ਹੀਰੋ ਸਪਲੈਂਡਰ ’ਤੇ ਸਵਾਰ ਹੋ ਕੋ ਦੁੱਬਲੀ ਤੋਂ ਆਪਣੇ ਖੇਤ ਜਾ ਰਿਹਾ ਸੀ। ਰਸਤੇ ਵਿਚ ਪੈਂਦੇ ਢਾਬੇ ਤੋਂ ਥੋੜ੍ਹਾ ਅੱਗੇ ਪੁੱਜਾ ਤਾਂ ਫਿਰੋਜ਼ਪੁਰ ਵੱਲੋਂ ਆ ਰਹੀ ਸਰੀਏ ਨਾਲ ਲੱਦੀ ਬਲੈਰੋ ਗੱਡੀ ਨੇ ਗੁਰਰਾਜ ਸਿੰਘ ਦੇ ਮੋਟਰਸਾਈਕਲ ਨੂੰ ਗ਼ਲਤ ਪਾਸੇ ਆ ਟੱਕਰ ਮਾਰ ਦਿੱਤੀ। ਹਾਦਸੇ ਦੌਰਾਨ ਗੁਰਰਾਜ ਸਿੰਘ ਸੜਕ ’ਤੇ ਜਾ ਡਿੱਗਾ ਅਤੇ ਸਿਰ ਵਿਚ ਡੂੰਘੀ ਸੱਟ ਲੱਗਣ ਕਾਰਨ ਉਸਦੀ ਮੌਕੇ ਉੱਪਰ ਹੀ ਮੌਤ ਹੋ ਗਈ। ਘਟਨਾ ਸਥਾਨ ’ਤੇ ਪੁੱਜੇ ਏਐੱਸਆਈ ਗੁਰਮੀਤ ਸਿੰਘ ਨੇ ਦੱਸਿਆ ਕਿ ਸੋਹਣ ਸਿੰਘ ਦੇ ਬਿਆਨਾਂ ’ਤੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਬਲੈਰੋ ਚਾਲਕ ਦੀ ਪਛਾਣ ਵਾਸਤੇ ਯਤਨ ਕੀਤੇ ਜਾ ਰਹੇ ਹਨ।

Related Articles

Leave a Reply

Your email address will not be published. Required fields are marked *

Back to top button