Punjab

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਿਕਰਮ ਸਿੰਘ ਮਜੀਠੀਆ ਦੇ ਨਾਲ ਚਟਾਨ ਵਾਂਗ ਖੜ੍ਹਾ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 25 ਜੂਨ : ਸ਼੍ਰੋਮਣੀ ਅਕਾਲੀ ਦਲ ਬਿਕਰਮ ਸਿੰਘ ਮਜੀਠੀਆ ਦੇ ਨਾਲ ਚਟਾਨ ਵਾਂਗ ਖੜ੍ਹਾ ਹੈ । ਇਹ ਸਪੱਸ਼ਟ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਮਜੀਠੀਆ ਵੱਲੋਂ ਬੇਬਾਕੀ ਨਾਲ ਇਸ ਸਰਕਾਰ ਦੇ ਭ੍ਰਿਸ਼ਟ ਅਤੇ ਅਨੈਤਿਕ ਕਾਰਜਾਂ ਨੂੰ ਬੇਨਕਾਬ ਕਰਨ ਕਰਕੇ ਬਹੁਤ ਘਬਰਾਹਟ ਵਿੱਚ ਹਨ । ਅਸੀਂ ਮਜੀਠੀਆ ਅਤੇ ਹੋਰ ਅਕਾਲੀ ਆਗੂਆਂ ਵੱਲੋਂ ਲੋਕਾਂ ਦੀ ਆਵਾਜ਼ ਨੂੰ ਉਭਾਰਨ ਦੇ ਯਤਨਾਂ ਨੂੰ ਦਬਾਉਣ ਲਈ ਰਾਜ ਏਜੰਸੀਆਂ ਦੀ ਦੁਰਵਰਤੋਂ ਕਰਕੇ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਤੋਂ ਡਰਨ ਵਾਲੇ ਨਹੀਂ । ਇਹ ਕੋਈ ਪਹਿਲਾ ਮਾਮਲਾ ਨਹੀਂ ਕਿ ਅਕਾਲੀ ਲੀਡਰਸ਼ਿਪ ਵਿਰੁੱਧ ਰਾਜਨੀਤਿਕ ਬਦਲੇ ਦੀ ਭਾਵਨਾ ਨਾਲ ਕਾਰਵਾਈ ਕੀਤੀ ਜਾ ਰਹੀ ਹੋਵੇ, ਅਜਿਹਾ ਬਹੁਤ ਸਮੇਂ ਤੋਂ ਲਗਾਤਾਰ ਵਾਪਰ ਰਿਹਾ ਹੈ ਤੇ ਅਸੀਂ ਇਸਦਾ ਡਟ ਕੇ ਸਾਹਮਣਾ ਕਰਦੇ ਰਹੇ ਹਾਂ ਤੇ ਕਰਦੇ ਰਹਾਂਗੇ ।

“ਨਾ ਅਸੀਂ ਝੁਕੇ ਸੀ, ਨਾ ਕਦੇ ਝੁਕਾਂਗੇ”

ਝੂਠੇ ਮਾਮਲੇ ਦਰਜ ਕਰਨਾ ਇੱਕ ਅਪਰਾਧਿਕ ਕਾਰਵਾਈ ਹੈ, ਅਧਿਕਾਰੀਆਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਇਸ ਸਰਕਾਰ ਦੇ ਕਾਰਜਕਾਲ ਦੌਰਾਨ ਕੀਤੇ ਗਏ ਅਜਿਹੇ ਸਾਰੇ ਝੂਠੇ ਮਾਮਲਿਆਂ ਅਤੇ ਦਮਨ ਦੀਆਂ ਕਾਰਵਾਈਆਂ ਦੀ ਜਾਂਚ ਯਕੀਨੀ ਤੌਰ ‘ਤੇ ਢੁਕਵਾਂ ਸਮਾਂ ਆਉਣ ‘ਤੇ ਕੀਤੀ ਜਾਵੇਗੀ । ਮੈਂ ਪੁਲਿਸ ਮੁਲਾਜ਼ਮਾਂ ਨੂੰ ਅਪੀਲ ਕਰਦਾ ਹਾਂ ਕਿ ਕਾਨੂੰਨ ਦੇ ਜ਼ਾਬਤੇ ‘ਚ ਰਹੋ, ਕਿਉਂਕਿ ਸਰਕਾਰ ਬਦਲਣ ਵਿੱਚ ਕੇਵਲ ਡੇਢ ਸਾਲ ਬਾਕੀ ਹੈ ।

Related Articles

Leave a Reply

Your email address will not be published. Required fields are marked *

Back to top button