
ਜਸਵਿੰਦਰ ਸਿੰਘ ਸੰਧੂ
ਚੰਡੀਗੜ੍ਹ, 26 ਜੂਨ : ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਪਹਿਲਾਂ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਅਦਾਲਤ ਦੇ ਬਾਹਰ ਇਕੱਠੇ ਹੋ ਗਏ ਅਤੇ ਧਰਨਾ ਦਿੱਤਾ। ਅਕਾਲੀ ਵਰਕਰਾਂ ਨੇ ਮਜੀਠੀਆ ਦੀ ਗ੍ਰਿਫ਼ਤਾਰੀ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਸਰਕਾਰ ਉੱਤੇ ਰਾਜਨੀਤਿਕ ਬਦਲੇ ਦੇ ਦੋਸ਼ ਲਗਾਏ। ਧਰਨੇ ਦੌਰਾਨ, ਪੁਲਿਸ ਨੇ ਸਥਿਤੀ ਨੂੰ ਕੰਟਰੋਲ ਕਰਨ ਲਈ ਕਈ ਅਕਾਲੀ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ। ਮੌਕੇ ‘ਤੇ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ ਰਹੀ ਅਤੇ ਅਦਾਲਤ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ।



