ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਅੰਤਰਰਾਸ਼ਟਰੀ ਦਿਵਸ ਨਸ਼ੇ ਦੀ ਵਿਆਪਕਤਾ ਅਤੇ ਗੈਰ ਕਾਨੂੰਨੀ ਕਾਰੋਬਾਰ ਵਿਰੁੱਧ ਮੌਕੇ ਲਗਾਏ ਜਾਗਰੂਕਤਾ ਕੈਂਪ

ਬਾਲ ਕਿਸ਼ਨ
ਫਿਰੋਜ਼ਪੁਰ, 26 ਜੂਨ 2025- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ (ਮੋਹਾਲੀ) ਜੀ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਅਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਸ੍ਰੀ ਸੁਮੀਤ ਮਲਹੋਤਰਾ ਜੀ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਅੱਜ ਅੰਤਰਰਾਸ਼ਟਰੀ ਦਿਵਸ ਨਸ਼ੇ ਦੀ ਵਿਆਪਕਤਾ ਅਤੇ ਗੈਰ ਕਾਨੂੰਨੀ ਕਾਰੋਬਾਰ ਵਿਰੁੱਧ ਮੌਕੇ ਵੱਖ—ਵੱਖ ਥਾਵਾਂ ‘ਤੇ ਜਾਗਰੂਕਤਾ ਕੈਂਪ ਲਗਾਏ ਗਏ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਨਸ਼ਿਆਂ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਨਾਲਸਾ ਵੱਲੋਂ ਚਲਾਈ ਗਈ ਸਕੀਮ ਡੀ.ਏ.ਡਬਲਯੂ.ਐਨ ਦੇ ਤਹਿਤ ਇੱਕ ਯੂਨਿਟ ਵੀ ਬਣਾਇਆ ਗਿਆ ਹੈ ਜਿਸ ਦੀ ਪ੍ਰਧਾਨਗੀ ਆਪ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜਪੁਰ ਸ੍ਰੀ ਸੁਮੀਤ ਮਲਹੋਤਰਾ ਜੀ ਵੱਲੋਂ ਕੀਤੀ ਜਾ ਰਹੀ ਹੈ ਅਤੇ ਇਸ ਦੇ ਕੁੱਲ 17 ਮੈਂਬਰ ਹਨ ਜਿਹਨਾਂ ਵਿੱਚ ਵੱਖ—ਵੱਖ ਦਫਤਰਾਂ ਦੇ ਨੁਮਾਇੰਦੇ, ਪੈਨਲ ਐਡਵੋਕੇਟ ਅਤੇ ਪੈਰਾ ਲੀਗਲ ਵਲੰਟੀਅਰ ਸ਼ਾਮਲ ਕੀਤੇ ਗਏ ਹਨ।



