Punjab

ਜੱਗੂ ਭਗਵਾਨਪੁਰੀਆ ਦੀ ਮਾਤਾ ਦੀ ਦੇਹ ਬਾਈਪਾਸ ‘ਤੇ ਰੱਖ ਕੇ ਲਗਾਇਆ ਧਰਨਾ, ਪੁਲਿਸ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਬਟਾਲਾ, 28 ਜੂਨ :  ਨਾਮੀਂ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਤਾ ਹਰਜੀਤ ਕੌਰ ਦੀ ਲਾਸ਼ ਨੂੰ ਬਟਾਲਾ ਬਾਈਪਾਸ ਅੰਮ੍ਰਿਤਸਰ-ਪਠਾਨਕੋਟ ਹਾਈਵੇ ‘ਤੇ ਰੱਖ ਕੇ ਪਰਿਵਾਰ ਅਤੇ ਰਿਸ਼ਤੇਦਾਰਾਂ ਵੱਲੋਂ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ।ਬਟਾਲਾ ਦੇ ਅੰਮ੍ਰਿਤਸਰ ਰੋਡ ਬਾਈਪਾਸ ‘ਤੇ ਅੰਮ੍ਰਿਤਸਰ-ਪਠਾਨਕੋਟ ਮੁੱਖ ਮਾਰਗ ‘ਤੇ ਦੇਹ ਨੂੰ ਰੱਖ ਕੇ ਚੱਕਾਜਾਮ ਕਰ ਦਿੱਤਾ ਗਿਆ । ਜਿਸ ਨਾਲ ਦੋਨਾਂ ਪਾਸਿਆਂ ਤੋਂ ਹੀ ਵੱਡੀਆਂ ਵੱਡੀਆਂ ਵਾਹਨਾਂ ਦੀਆਂ ਲਾਈਨਾਂ ਲੱਗ ਗਈਆਂ ਹਨ। ਜੱਗੂ ਭਗਵਾਨਪੁਰੀਏ ਦੀ ਮਾਸੀ ਰਾਜਵਿੰਦਰ ਕੌਰ ਅਤੇ ਪਿੰਡ ਵਾਸੀਆਂ ਦੀ ਅਗਵਾਈ ਹੇਠ ਧਰਨੇ ਦੌਰਾਨ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪਰਿਵਾਰ ਵਾਲਿਆਂ ਨੇ ਕਿਹਾ ਕਿ ਜਿੰਨਾ ਚਿਰ ਉਹਨਾਂ ਨੂੰ ਇਨਸਾਫ਼ ਨਹੀਂ ਮਿਲਦਾ ਉਹ ਧਰਨਾ ਜਾਰੀ ਰੱਖਣਗੇ। ਪਰਿਵਾਰ ਨੇ ਕਥਿਤ ਦੋਸ਼ ਲਗਾਇਆ ਕਿ ਇਹਨਾਂ ਕਤਲਾਂ ਪਿੱਛੇ ਰਾਜਨੀਤਿਕ ਕਾਰਨ ਵੀ ਹਨ। ਇੱਥੇ ਇਹ ਦੱਸਣਯੋਗ ਹੈ ਕਿ ਵੀਰਵਾਰ ਦੀ ਰਾਤ 9 ਵਜੇ ਦੇ ਕਰੀਬ ਕਾਦੀਆਂ ਰੋਡ ‘ਤੇ ਸਕਾਰਪੀਓ ‘ਚ ਬੈਠੇ ਜੱਗੂ ਦੀ ਮਾਤਾ ਅਤੇ ਉਸਦੇ ਰਿਸ਼ਤੇਦਾਰ ਕਰਨਵੀਰ ਦਾ ਅਣਪਛਾਤੇ ਬਾਈਕ ਸਵਾਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਸ਼ੁੱਕਰਵਾਰ ਨੂੰ ਪੁਲਿਸ ਨੇ ਮਾਮਲਾ ਦਰਜ ਕਰਦਿਆਂ ਮ੍ਰਿਤਕ ਕਰਨ ਵੀਰ ਦੇ ਪਿਤਾ ਦੇ ਬਿਆਨਾਂ ਦੇ ਆਧਾਰ ਤੇ ਅਣਪਛਾਤੇ ਦੋ ਨੌਜਵਾਨਾਂ ਵਿਰੁੱਧ ਮਾਮਲਾ ਦਰਜ ਕਰ ਦਿੱਤਾ ਗਿਆ ਹੈ।

Related Articles

Leave a Reply

Your email address will not be published. Required fields are marked *

Back to top button