
ਲੁਧਿਆਣਾ, 28 ਜੂਨ : ਸੀਆਈਏ ਦੀ ਟੀਮ ਨੇ ਹੈਰੋਇਨ ਦੀ ਤਸਕਰੀ ਦੇ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਕੇ ਉਨ੍ਹਾਂ ਦੇ ਕਬਜ਼ੇ ਚੋਂ 4 ਪਿਸਤੌਲਾਂ ,9 ਕਾਰਤੂਸ ਅਤੇ 268 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਦੇ ਮੁਤਾਬਿਕ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਭਗਤ ਸਿੰਘ ਕਲੋਨੀ ਮੋਤੀ ਨਗਰ ਦੇ ਰਹਿਣ ਵਾਲੇ ਗੌਰਵ ਸਿੰਘ, ਨਿਊ ਜਨਤਾ ਨਗਰ ਦੇ ਵਾਸੀ ਸਾਹਿਲ ਮਲਿਕ ਅਤੇ ਫਤਿਹ ਸਿੰਘ ਨਗਰ ਦੇ ਰਹਿਣ ਵਾਲੇ ਨਿਖਿਲ ਸ਼ਰਮਾ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਦੇ ਖਿਲਾਫ਼ ਅਸਲਾ ਐਕਟ ਅਤੇ ਐਨਡੀਪੀਐਸ ਐਕਟ ਦੀਆਂ ਧਰਾਵਾਂ ਤਹਿਤ ਮੁਕਦਮਾ ਦਰਜ ਕਰ ਲਿਆ ਹੈ। ਕ੍ਰਾਈਮ ਬਰਾਂਚ ਦੀ ਟੀਮ ਦੇ ਮੁਤਾਬਕ ਗਸ਼ਤ ਦੇ ਸੰਬੰਧ ਵਿੱਚ ਪੁਲਿਸ ਪਾਰਟੀ ਦੁਗਰੀ ਚੌਂਕ ਵਿੱਚ ਮੌਜੂਦ ਸੀ। ਇਸੇ ਦੌਰਾਨ ਮੁਖਬਰ ਖਾਸ ਕੋਲੋਂ ਇਤਲਾਹ ਮਿਲੀ ਕਿ ਮੁਲਜਮ ਹੈਰੋਇਨ ਵੇਚਣ ਲਈ ਐਮਆਈਜੀ ਕੁਆਰਟਰ ਅਰਬਨ ਅਸਟੇਟ ਫੇਸ 2 ਵਿੱਚ ਖੜੇ ਹਨ। ਜਾਣਕਾਰੀ ਤੋਂ ਬਾਅਦ ਪੁਲਿਸ ਪਾਰਟੀ ਨੇ ਦਬਿਸ਼ ਦੇ ਕੇ ਗਰਾਕਾਂ ਦਾ ਇੰਤਜ਼ਾਰ ਕਰ ਰਹੇ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲਿਆ। ਤਲਾਸ਼ੀ ਦੇ ਦੌਰਾਨ ਮੁਲਜ਼ਮਾਂ ਦੇ ਕਬਜ਼ੇ ਚੋਣ 268 ਗ੍ਰਾਮ ਹੈਰੋਇਨ, 4 ਪਿਸਤੋਲਾਂ ਅਤੇ9 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ। ਇਸ ਮਾਮਲੇ ਸਬੰਧੀ ਪੁਲਿਸ ਜਲਦੀ ਹੀ ਪ੍ਰੈਸ ਕਾਨਫਰੰਸ ਕਰੇਗੀ।



