Punjab

ਜਲੰਧਰ ਪੁਲਿਸ ਨੂੰ ਮਿਲੀ ਕਾਮਯਾਬੀ, 5 ਕਿਲੋ ਤੋਂ ਵੱਧ ਹੈਰੋਇਨ, 2 ਕਿਲੋ ਅਫੀਮ ਤੇ ਗੈਰ-ਕਾਨੂੰਨੀ ਹਥਿਆਰਾਂ ਸਮੇਤ 5 ਗ੍ਰਿਫ਼ਤਾਰ

ਜਲੰਧਰ, 3 ਜੁਲਾਈ :  ਨਸ਼ੇ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਵਿਰੁੱਧ ਮਹੱਤਵਪੂਰਨ ਕਾਰਵਾਈ ਕਰਦਿਆਂ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਵੱਖ-ਵੱਖ ਮਾਮਲਿਆਂ ਵਿੱਚ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 5 ਕਿਲੋ 314 ਗ੍ਰਾਮ ਹੈਰੋਇਨ, 2 ਕਿਲੋ ਅਫੀਮ, 1 ਦੇਸੀ ਪਿਸਤੌਲ (.32 ਬੋਰ) ਅਤੇ 6 ਜ਼ਿੰਦਾ ਰੌਂਦ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਬੀਤੇ ਦਿਨੀਂ ਕਰਾਇਮ ਬ੍ਰਾਂਚ ਦੀ ਇੱਕ ਟੀਮ ਨਾਖਾਂ ਵਾਲਾ ਬਾਗ ਚੌਕ, ਭਾਰਗੋ ਕੈਂਪ ਤੋਂ ਦਸਮੇਸ਼ ਨਗਰ ਵੱਲ ਜਾ ਰਹੀ ਸੀ। ਇਸ ਦੌਰਾਨ ਪੁਲਿਸ ਟੀਮ ਨੇ ਇੱਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ, ਜਿਸਦੀ ਪਛਾਣ ਹਰਪਾਲ ਸਿੰਘ ਉਰਫ਼ ਪਾਲਾ ਪੁੱਤਰ ਬਲਬੀਰ ਸਿੰਘ ਵਾਸੀ ਭੱਲਾ ਕਲੋਨੀ, ਛੇਹਰਟਾ, ਅੰਮ੍ਰਿਤਸਰ ਵਜੋਂ ਹੋਈ। ਪੁਲਿਸ ਟੀਮ ਨੇ ਉਸ ਕੋਲੋਂ 5 ਕਿਲੋ 56 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਵਿਰੁੱਧ ਮੁਕੱਦਮਾ ਨੰਬਰ 100 ਮਿਤੀ 02.07.2025, ਐਨਡੀਪੀਐਸ ਐਕਟ ਦੀ ਧਾਰਾ 21ਸੀ, 61 ਅਤੇ 85 ਦੇ ਤਹਿਤ ਜਲੰਧਰ ਵਿਖੇ ਦਰਜ ਕੀਤਾ ਗਿਆ। ਇਸ ਵਿਰੁੱਧ ਪਹਿਲਾਂ ਹੀ ਅੰਮ੍ਰਿਤਸਰ ਸ਼ਹਿਰ ਵਿੱਚ ਇੱਕ ਮੁਕੱਦਮਾ ਦਰਜ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇੱਕ ਹੋਰ ਕਾਰਵਾਈ ਵਿੱਚ ਸੀ.ਆਈ.ਏ ਸਟਾਫ ਦੀ ਇੱਕ ਟੀਮ ਨੇ ਟਰਾਂਸਪੋਰਟ ਨਗਰ ਖੇਤਰ ਵਿੱਚ ਰੁਟੀਨ ਗਸ਼ਤ ਦੌਰਾਨ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਨ੍ਹਾਂ ਦੀ ਪਛਾਣ ਸੁਸ਼ੀਲ ਕੁਮਾਰ ਉਰਫ਼ ਸੁਜਲ ਪੁੱਤਰ ਰਮੇਸ਼ ਕੁਮਾਰ, ਵਾਸੀ ਉੜਮੁੜ ਟਾਂਡਾ, ਹੁਸ਼ਿਆਰਪੁਰ, ਮਨਦੀਪ ਸਿੰਘ ਪੁੱਤਰ ਜੋਗਿੰਦਰਪਾਲ, ਵਾਸੀ ਗ੍ਰੀਨ ਐਵੇਨਿਊ, ਦੀਪ ਨਗਰ, ਜਲੰਧਰ ਅਤੇ ਗਗਨਦੀਪ ਸਿੰਘ ਪੁੱਤਰ ਕੁਲਦੀਪ ਸਿੰਘ, ਵਾਸੀ ਪਿੰਡ ਤਲਵੰਡੀ ਮੰਗੇ ਖਾਨ, ਫਿਰੋਜ਼ਪੁਰ ਵਜੋਂ ਹੋਈ।

Related Articles

Leave a Reply

Your email address will not be published. Required fields are marked *

Back to top button