
ਜਗਰਾਓਂ, 4 ਜੁਲਾਈ : ਅਸ਼ਲੀਲ ਵੀਡੀਓ ਵਾਇਰਲ ਮਾਮਲੇ ’ਚ ਫਸੇ ਤਲਵੰਡੀ ਧਾਮ ਦੇ ਸਵਾਮੀ ਸ਼ੰਕਰਾਨੰਦ ਨੂੰ ਹੁਣ ਹਾਈ ਕੋਰਟ ਤੋਂ ਉਮੀਦਾਂ ਹਨ। ਪਿਛਲੇ ਦਿਨੀਂ ਉਨ੍ਹਾਂ ਦੀ ਲੁਧਿਆਣਾ ਅਦਾਲਤ ਵਿਚ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ ਹੈ। ਬੁੱਧਵਾਰ ਨੂੰ ਉਨ੍ਹਾਂ ਵੱਲੋਂ ਹਾਈ ਕੋਰਟ ਦਾ ਰੁਖ ਕਰਦਿਆਂ ਆਪਣੇ ਵਕੀਲ ਰਾਹੀਂ ਐਂਟੀਸਿਪੇਟਰੀ ਜ਼ਮਾਨਤ ਅਰਜ਼ੀ ਦਾਖ਼ਲ ਕੀਤੀ ਗਈ ਹੈ ਜਿਸ ਦੇ ਲਈ ਹਾਈ ਕੋਰਟ ਵੱਲੋਂ ਸ਼ੁੱਕਰਵਾਰ ਨੂੰ ਸੁਣਵਾਈ ਕੀਤੀ ਜਾਵੇਗੀ।



