Punjab

ਸੁਖਬੀਰ ਬਾਦਲ ‘ਤੇ ਕਾਰਵਾਈ ਦਾ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਨੂੰ ਨਹੀਂ ਅਧਿਕਾਰ-ਸਿਮਰਨਜੀਤ ਸਿੰਘ ਮਾਨ

ਅੰਮ੍ਰਿਤਸਰ, 5 ਜੁਲਾਈ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਟਨਾ ਸਾਹਿਬ ਵਿਖੇ ਪੰਜਾਂ ਪਿਆਰਿਆਂ ਨੂੰ ਇਕੱਤਰਤਾ ਕਰਕੇ ਸੁਖਬੀਰ ਸਿੰਘ ਬਾਦਲ ਨੂੰ ਪੰਥ ‘ਚੋਂ ਛੇਕਣ ਦਾ ਕੋਈ ਅਧਿਕਾਰ ਨਹੀਂ ਹੈ। ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਪੰਥਕ ਮਾਮਲਿਆਂ ਸਬੰਧੀ ਕਾਰਵਾਈ ਦੇ ਅਧਿਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੀ ਹਨ। ਉਨ੍ਹਾਂ ਕਿਹਾ ਕਿ ਪਟਨਾ ਸਾਹਿਬ ਵਿਖੇ ਪੰਜਾਂ ਪਿਆਰਿਆਂ ਨੇ ਸੁਖਬੀਰ ਸਿੰਘ ਬਾਦਲ ਨੂੰ ਪੰਥ ‘ਚੋਂ ਛੇਕਣ ਦੀ ਜਿਹੜੀ ਕਾਰਵਾਈ ਕੀਤੀ ਹੈ, ਉਹ ਮਾਅਨੇ ਨਹੀਂ ਰੱਖਦੀ, ਕਿਉਂਕਿ ਉਹ ਕਾਰਵਾਈ ਕਰਨ ਦਾ ਅਧਿਕਾਰ ਉਨ੍ਹਾਂ ਪਾਸ ਨਹੀਂ ਹੈ।

Related Articles

Leave a Reply

Your email address will not be published. Required fields are marked *

Back to top button