
ਬਾਲ ਕਿਸ਼ਨ
ਮੁੱਦਕੀ (ਫ਼ਿਰੋਜ਼ਪੁਰ) 06 ਜੁਲਾਈ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਆਪਣੇ ਨਿੱਜੀ ਰੁਝੇਵਿਆਂ ਵਿੱਚੋਂ ਸਮਾਂ ਕੱਢ ਕੇ ਆਮ ਲੋਕਾਂ ਦੇ ਦੁੱਖ ਸੁੱਖ ਵਿੱਚ ਸ਼ਰੀਕ ਹੁੰਦੇ ਹੋਏ ਮੁੱਦਕੀ ਦੇ ਗੁਰਦੁਆਰਾ ਪੱਤੀ ਛੋਕਰ ਵਿਖੇ ਸਵ. ਸੁਰਜੀਤ ਕੌਰ ਜੀ ਦੇ ਭੋਗ ਦੀ ਅੰਤਿਮ ਅਰਦਾਸ ਵਿਚ ਸ਼ਾਮਿਲ ਹੋਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਕਿਸੇ ਜੀਅ ਦਾ ਪਰਿਵਾਰ ਵਿੱਚੋਂ ਚਲੇ ਜਾਣਾ ਪਰਿਵਾਰ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੁੰਦਾ ਹੈ। ਉਨ੍ਹਾਂ ਪ੍ਰਮਾਤਮਾ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਦੁਖੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ। ਇਸ ਮੌਕੇ ਕੁਲਦੀਪ ਸਿੰਘ ਖੋਸਾ, ਰਾਜਾ ਬਰਾੜ, ਗੁਰਪ੍ਰੀਤ ਸਿੰਘ ਗੋਪਾ ਬਰਾੜ, ਸੁਖਜੀਤ ਸਿੰਘ ਨਿੱਕੂ, ਜਗਤਾਰ ਸਿੰਘ ਸੰਧੂ, ਅਮਨਦੀਪ ਸਿੰਘ, ਮਨਜੀਤ ਸਿੰਘ, ਗੁਰਉਪਕਾਰ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।



