Punjab

ਖੇਤੀਬਾੜੀ ਮਹਿਕਮੇ ਦਾ Action : ਜਿਪਸਮ ਦੀ ਵਿਕਰੀ ‘ਤੇ ਲਗਾਈ ਰੋਕ

ਸੁਪਰ ਜਿਪਸਮ ਦੀ ਵਿਕਰੀ ਦੇ ਮਾਮਲੇ ਵਿੱਚ ਜ਼ਿਲ੍ਹੇ ਦੀਆਂ ਸਹਿਕਾਰੀ ਸਭਾਵਾਂ ਦੀ ਵੀ ਕੀਤੀ ਅਚਨਚੇਤ ਜਾਂਚ ਤੇ ਭਰੇ ਸੈਂਪਲ

ਸ੍ਰੀ ਮੁਕਤਸਰ ਸਾਹਿਬ, 08 ਜੁਲਾਈ: ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਅਤੇ ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ ਦੇ ਹੁਕਮਾਂ ਤਹਿਤ ਡਾ. ਕਰਨਜੀਤ ਸਿੰਘ ਗਿੱਲ, ਮੁੱਖ ਖੇਤੀਬਾੜੀ ਅਫ਼ਸਰ ਦੀ ਅਗਵਾਈ ਹੇਠ ਡਾ. ਜਸ਼ਨਪ੍ਰੀਤ ਸਿੰਘ ਏ.ਡੀ.ਓ.(ਇਨ:), ਡਾ: ਸੁਖਜਿੰਦਰ ਸਿੰਘ ਏ.ਡੀ.ਓ.(ਪੀ.ਪੀ.), ਡਾ: ਹਰਜੀਤ ਸਿੰਘ ਏ.ਡੀ.ਓ.(ਸੀਡ) ਅਤੇ ਬਲਾਕਾਂ ਦੀਆਂ ਇਨਫੋਰਸਮੈਂਟ ਟੀਮਾਂ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਲਗਭਗ 40 ਸਹਿਕਾਰੀ ਸਭਾਵਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਸਹਿਕਾਰੀ ਸਭਾਵਾਂ ਵਿੱਚੋਂ ਜਿਪਸਮ ਦੇ ਤਿੰਨ ਅਤੇ ਖਾਦਾਂ ਦੇ ਚਾਰ ਸੈਂਪਲ ਭਰੇ ਗਏ।  ਇਸ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਡਾ. ਗਿੱਲ ਵੱਲੋਂ ਸਹਿਕਾਰੀ ਸਭਾਵਾਂ ਦੇ ਸਕੱਤਰਾਂ ਨੂੰ ਤਾੜਨਾ ਕੀਤੀ ਕਿ ਉਹ ਕਿਸਾਨਾਂ ਨੂੰ ਜਿਪਸਮ ਨੂੰ ਸੁਪਰ ਖਾਦ ਕਹਿ ਕੇ ਗੁੰਮਰਾਹ ਕੀਤਾ ਗਿਆ ਹੈ ਅਤੇ ਵੱਧ ਰੇਟ ਤੇ ਵੇਚਿਆ ਗਿਆ ਹੈ। ਵਿਭਾਗ ਵੱਲੋਂ ਸਹਿਕਾਰੀ ਸਭਾਵਾਂ ਦੇ ਡਿਪਟੀ ਰਜਿਸਟਰਾਰ ਨੂੰ ਸਭਾਵਾਂ ਵਿੱਚ ਖਾਦ ਕੰਟਰੋਲ ਹੁਕਮ 1985 ਤਹਿਤ ਕਾਰੋਬਾਰ ਨਾ ਕਰਨ ਬਾਰੇ ਵੀ ਸੂਚਿਤ ਕੀਤਾ ਗਿਆ। ਇਸ ਮੌਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਾਰੀਆਂ ਸਹਿਕਾਰੀ ਸਭਾਵਾਂ ਵਿੱਚ ਪਏ ਮੈਸ: ਮਿਫਕੋ ਅਤੇ ਮੈਸ: ਹਿੰਦੋਸਤਾਨ ਬੈਕਟੈਕ ਪ੍ਰ਼ਾਈ: ਲਿਮ: ਕੰਪਨੀ ਦੇ ਜਿਪਸਮ ਦੀ ਵਿਕਰੀ ਤੇ ਤੁਰੰਤ ਪ੍ਰਭਾਵ ਨਾਲ ਰੋਕ ਲਗਾ ਦਿੱਤੀ ਗਈ ਹੈ।ਡਾ: ਗਿੱਲ ਵੱਲੋਂ ਕਿਸਾਨਾਂ ਨੂੰ ਵਿਸ਼ਵਾਸ਼ ਦਿਵਾਉਂਦੇ ਕਿਹਾ ਗਿਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਹਿਕਾਰੀ ਸਭਾਵਾਂ ਦੀ ਲਗਾਤਾਰ ਚੈਕਿੰਗ ਅਤੇ ਸੈਂਪਲਿੰਗ ਕੀਤੀ ਜਾਵੇਗੀ ਤਾਂ ਜੋ ਕਿਸਾਨਾਂ ਨੂੰ ਉਚ ਮਿਆਰੀ ਖੇਤੀ ਇਨਪੁਟਸ ਮੁਹੱਈਆ ਕਰਵਾਏ ਜਾ ਸਕਣ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸੇ ਕਿਸਮ ਦੀ ਤਕਨੀਕੀ ਜਾਣਕਾਰੀ ਲੈਣ ਲਈ ਆਪਣੇ ਇਲਾਕੇ ਦੇ ਖੇਤੀਬਾੜੀ ਵਿਕਾਸ ਅਫ਼ਸਰ ਜਾਂ ਹੈਲਪ ਡੈਸਕ ਨੰਬਰ 98781—66287 ਤੇ ਸੰਪਰਕ ਕਰਨ।

Related Articles

Leave a Reply

Your email address will not be published. Required fields are marked *

Back to top button