
ਅੰਮ੍ਰਿਤਸਰ, 12 ਜੁਲਾਈ : ਚੀਫ ਖਾਲਸਾ ਦੀਵਾਨ ਦੀ ਜਨਰਲ ਇਕੱਤਰਤਾ ਪ੍ਰਧਾਨ ਡਾਕਟਰ ਇੰਦਰਬੀਰ ਸਿੰਘ ਨਿੱਝਰ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਵੱਖ-ਵੱਖ ਮੁੱਦੇ ਵਿਚਾਰੇ ਗਏ। 30 ਮਾਰਚ 2025 ਨੂੰ 65 ਮੈਂਬਰਾਂ ਨੂੰ ਲਗਾਤਾਰ ਮੀਟਿੰਗਾਂ ਵਿੱਚੋਂ ਗੈਰ ਹਾਜ਼ਰ ਰਹਿਣ ਕਾਰਨ ਦੀਵਾਨ ਦੀ ਮੁੱਢਲੀ ਮੈਂਬਰਸ਼ਿਪ ਖਾਰਜ ਕਰਨ ਦਾ ਮਤਾ ਪਾਇਆ ਗਿਆ ਸੀ। ਇਸ ਮਤੇ ਵਿੱਚ 65 ਮੈਂਬਰਾਂ ਦੇ ਨਾਲ ਬਿਕਰਮ ਸਿੰਘ ਮਜੀਠੀਆ ਦੇ ਪਿਤਾ ਸਤਿਆਜੀਤ ਸਿੰਘ ਮਜੀਠੀਆ ਦਾ ਨਾਮ ਵੀ ਸ਼ਾਮਲ ਸੀ। ਕਾਫੀ ਚਰਚਾਵਾਂ ਹੋਣ ਅਤੇ ਖ਼ਬਰਾਂ ਦੀਆਂ ਸੁਰਖੀਆਂ ਬਣਨ ਤੋਂ ਬਾਅਦ ਚੀਫ ਖਾਲਸਾ ਦੀਵਾਨ ਦੀ ਸ਼ਨੀਵਾਰ ਨੂੰ ਹੋਈ ਇਕੱਤਰਤਾ ਵਿੱਚ ਇਸ ਮੱਦੇ ਨੂੰ ਰੱਦ ਕਰ ਦਿੱਤਾ ਗਿਆ ਹੈ ਅਤੇ 65 ਮੈਂਬਰਾਂ ਦੀ ਮੈਂਬਰਸ਼ਿਪ ਨੂੰ ਮੁੜ ਬਹਾਲ ਕਰ ਦਿੱਤਾ ਗਿਆ।



