
ਫਗਵਾੜਾ, 12 ਜੁਲਾਈ : ਸੀਨੀਅਰ ਭਾਜਪਾ ਆਗੂ ਨਿਤਿਨ ਚੱਢਾ ਨੇ ਭਾਜਪਾ ਦੇ ਵਿਧਾਇਕ ਅਸ਼ਵਨੀ ਸ਼ਰਮਾ ਦੇ ਮੁੜ ਤੋਂ ਪੰਜਾਬ ਭਾਜਪਾ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਅਸ਼ਵਨੀ ਸ਼ਰਮਾ ਦੇ ਸੂਬਾ ਪ੍ਰਧਾਨ ਬਣਨ ਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ। ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੈਂਥ ਦੇ ਗ੍ਰਹਿ ਵਿਖੇ ਅਸ਼ਵਨੀ ਸ਼ਰਮਾ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਵਰਕਰਾਂ ਵਿੱਚ ਪੂਰਾ ਉਤਸ਼ਾਹ ਹੈ ਅਤੇ ਇਸ ਨਿਯੁਕਤੀ ਨਾਲ ਜਿੱਥੇ ਭਾਜਪਾ ਪਾਰਟੀ ਹੋਰ ਮਜ਼ਬੂਤ ਹੋਵੇਗੀ, ਸਗੋਂ ਇੱਕਜੁਟ ਹੋ ਕੇ ਆਮ ਆਦਮੀ ਪਾਰਟੀ ਦੇ ਝੂਠ ਦਾ ਪਰਦਾਫਾਸ਼ ਕਰੇਗੀ। ਨਿਤਿਨ ਚੱਢਾ ਨੇ ਕਿਹਾ ਕਿ ਅਸ਼ਵਨੀ ਕੁਮਾਰ ਸ਼ਰਮਾ ਭਾਜਪਾ ਦੇ ਟਕਸਾਲੀ ਲੀਡਰ ਹਨ, ਜੋ ਕਿ ਇੱਕ ਛੋਟੇ ਤੋਂ ਛੋਟੇ ਵਰਕਰ ਨੂੰ ਵੀ ਬਰਾਬਰੀ ਦਾ ਦਰਜਾ ਦੇ ਕੇ ਨਾਲ ਲੈ ਕੇ ਚਲਦੇ ਹਨ। ਇਸ ਨਿਯੁਕਤੀ ਨੇ ਪੰਜਾਬ ਭਾਜਪਾ ਵਿੱਚ ਨਵੀਂ ਜਾਨ ਫੂਕ ਦਿੱਤੀ ਹੈ, ਜਿਸ ਦਾ ਅਸਰ 2027 ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਸਾਫ ਦਿਖਾਈ ਦੇਵੇਗਾ ਅਤੇ ਭਾਜਪਾ ਮਜ਼ਬੂਤੀ ਨਾਲ ਪੰਜਾਬ ਦੀ ਸੱਤਾ ’ਤੇ ਕਾਬਜ਼ ਹੋਵੇਗੀ।



