Punjab

ਸਦੀ ਦੇ ਮਹਾਨ ਸਿੱਖ ਦੌੜਾਕ ਸ. ਫ਼ੌਜਾ ਸਿੰਘ ਦੇ ਅਕਾਲ ਚਲਾਣੇ ਨਾਲ ਮਨ ਨੂੰ ਗਹਿਰਾ ਦੁੱਖ ਪੁੱਜਾ : ਜਥੇਦਾਰ ਗੜਗੱਜ

ਅੰਮ੍ਰਿਤਸਰ, 15 ਜੁਲਾਈ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇੱਕ ਸਦੀ ਦੇ ਮਹਾਨ ਸਿੱਖ ਦੌੜਾਕ ਸ. ਫੌਜਾ ਸਿੰਘ ਦੇ ਦੁਰਘਟਨਾ ਵਿੱਚ ਹੋਏ ਅਕਾਲ ਚਲਾਣੇ ਨਾਲ ਮਨ ਨੂੰ ਗਹਿਰਾ ਦੁੱਖ ਪੁੱਜਾ ਹੈ। ਸ. ਫੌਜਾ ਸਿੰਘ 114 ਸਾਲਾਂ ਦੀ ਉਮਰ ਵਿੱਚ ਵੀ ਪੂਰੀ ਚੜ੍ਹਦੀ ਕਲਾ ਵਾਲੇ ਸਿੱਖ ਸਨ ਜਿਨ੍ਹਾਂ ਨੇ ਵਿਸ਼ਵ ਅੰਦਰ ਸਿੱਖ ਪਛਾਣ ਅਤੇ ਦਸਤਾਰ ਦਾ ਨਾਮ ਉੱਚਾ ਕੀਤਾ। ਸ. ਫੌਜਾ ਸਿੰਘ ਨੇ ਗੁਰਬਾਣੀ ਦੇ ਸਿਧਾਂਤ ਅਨੁਸਾਰ ਹਮੇਸ਼ਾ ਅਗਾਂਹ ਨੂੰ ਹੀ ਕਦਮ ਪੁੱਟੇ ਜੋ ਕੇ ਸਮੁੱਚੇ ਸਿੱਖ ਜਗਤ ਅਤੇ ਖ਼ਾਸਕਰ ਨੌਜਵਾਨਾਂ ਲਈ ਪ੍ਰੇਰਣਾ ਸਰੋਤ ਹੈ। ਅਕਾਲ ਪੁਰਖ ਅੱਗੇ ਅਰਦਾਸ ਹੈ ਕਿ ਪੰਜਾਬ ਦਾ ਹਰ ਨੌਜਵਾਨ ਇਨ੍ਹਾਂ ਤੋਂ ਸੇਧ ਲੈ ਕੇ ਚੜ੍ਹਦੀ ਕਲਾ ਵਾਲਾ ਜੀਵਨ ਬਤੀਤ ਕਰੇ। ਗੁਰੂ ਸਾਹਿਬ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

Related Articles

Leave a Reply

Your email address will not be published. Required fields are marked *

Back to top button