
ਅੰਮ੍ਰਿਤਸਰ, 15 ਜੁਲਾਈ : ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਅੰਮ੍ਰਿਤਸਰ ਗ੍ਰੀਨ ਐਵੇਨਿਊ ਸਥਿਤ ਘਰ ‘ਤੇ ਵਿਜੀਲੈਂਸ ਦੀ ਜਾਂਚ ਜਾਰੀ ਹੈ। ਇਸ ਦੌਰਾਨ ਮਜੀਠੀਆ ਦੇ ਘਰ ਵੱਲ ਜਾਣ ਵਾਲੀਆਂ ਸੜਕਾਂ ਨੂੰ ਪੁਲਿਸ ਨੇ ਬੈਰੀਕੇਡ ਲਗਾ ਕੇ ਬੰਦ ਕਰ ਦਿੱਤਾ। ਜਾਣਕਾਰੀ ਅਨੁਸਾਰ, ਘਰ ਵਿਚ ਹੋਰ ਦਸਤਾਵੇਜ਼ਾਂ ਦੀ ਜਾਣਕਾਰੀ ਮਿਲਣ ਤੋਂ ਬਾਅਦ ਵਿਜੀਲੈਂਸ ਦੀ ਟੀਮ ਨੇ ਪਹੁੰਚ ਕੀਤੀ। ਪੁਲਿਸ ਵਲੋਂ ਬੈਰੀਕੇਡਿੰਗ ਲਗਾ ਕੇ ਪੂਰਾ ਇਲਾਕਾ ਸੀਲ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਬੀਤੀ 25 ਜੂਨ ਨੂੰ ਵੀ ਵਿਜੀਲੈਂਸ ਨੇ ਬਿਕਰਮ ਮਜੀਠੀਆ ਦੀ ਕੋਠੀ ’ਤੇ ਛਾਪੇਮਾਰੀ ਕੀਤੀ ਸੀ ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਮੁਹਾਲੀ ਲੈ ਗਈ ਸੀ।



