Punjab

ਪੈਸਿਆਂ ਦੇ ਲਾਲਚ ’ਚ ਪਤਨੀ ਨੇ ਕਰ ‘ਤਾ ਵੱਡਾ ਕਾਰਾ

ਤੇਜ਼ਧਾਰ ਹਥਿਆਰ ਨਾਲ ਪਤੀ ਨੂੰ ਉਤਾਰਿਆ ਮੌਤ ਦੇ ਘਾਟ; 4 ਖ਼ਿਲਾਫ਼ ਮਾਮਲਾ ਦਰਜ

ਬਠਿੰਡਾ, 16 ਜੁਲਾਈ : ਪਿੰਡ ਭਾਗੀਵਾਂਦਰ ਵਿਖੇ ਪਤਨੀ ਨੇ ਪੈਸਿਆ ਦੇ ਲਾਲਚ ’ਚ ਆ ਕੇ ਆਪਣੇ ਹੀ ਸਿਰ ਦੇ ਸਾਈ ਨੂੰ ਆਪਣੇ ਭਰਾਵਾਂ ਨਾਲ ਮਿਲ ਕੇ ਤੇਜ਼ਧਾਰ ਹਥਿਆਰ ਨਾਲ ਕਤਲ ਕਰਵਾ ਦਿੱਤਾ। ਸਬੂਤ ਮਿਟਾਉਣ ਦੇ ਮਕਸਦ ਨਾਲ ਦੋਸ਼ੀਆਂ ਨੇ ਲਾਸ਼ ਨੂੰ ਨਹਿਰ ’ਚ ਸੁੱਟ ਦਿੱਤਾ। ਜਾਣਕਾਰੀ ਅਨੁਸਾਰ ਪਿੰਡ ਭਾਗੀਵਾਂਦਰ ਦਾ ਰਹਿਣ ਵਾਲਾ ਨੌਜਵਾਨ ਗੁਰਸੇਵਕ ਸਿੰਘ ਛੇ ਦਿਨ ਪਹਿਲਾਂ ਸ਼ੱਕੀ ਹਾਲਾਤਾਂ ਵਿਚ ਲਾਪਤਾ ਹੋ ਗਿਆ ਸੀ। ਐਤਵਾਰ ਨੂੰ ਉਕਤ ਨੌਜਵਾਨ ਦੀ ਲਾਸ਼ ਪਿੰਡ ਜੱਸੀ ਪੌ ਵਾਲੀ ਦੀ ਨਹਿਰ ਵਿੱਚੋਂ ਬਰਾਮਦ ਹੋਈ। ਦੂਜੇ ਪਾਸੇ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਉਸੇ ਵਕਤ ਹੀ ਗੁਰਸਵੇਕ ਸਿੰਘ ਦੇ ਕਤਲ ਦਾ ਸ਼ੱਕ ਜਤਾ ਕੇ ਪੁਲਿਸ ਤੋਂ ਪੂਰੇ ਮਾਮਲੇ ਦੀ ਜਾਂਚ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਗਈ ਸੀ। ਥਾਣਾ ਤਲਵੰਡੀ ਸਾਬੋ ਦੇ ਮੁਖੀ ਯਾਵਵਿੰਦਰ ਸਿੰਘ ਨੇ ਇਸ ਮਾਮਲੇ ਦੀ ਉਸੇ ਦਿਨ ਹੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਸੀ। ਥਾਣਾ ਤਲਵੰਡੀ ਸਾਬੋ ਨੂੰ ਦਿੱਤੇ ਬਿਆਨਾਂ ਵਿਚ ਮ੍ਰਿਤਕ ਦੇ ਪਿਤਾ ਮੇਜਰ ਸਿੰਘ ਵਾਸੀ ਪਿੰਡ ਭਾਗੀਵਾਂਦਰ ਨੇ ਦੱਸਿਆ ਕਿ ਉਸ ਦਾ ਪੁੱਤਰ ਗੁਰਸੇਵਕ ਸਿੰਘ 8 ਜੁਲਾਈ ਨੂੰ ਸ਼ੱਕੀ ਹਾਲਾਤਾਂ ਵਿਚ ਘਰੋਂ ਲਾਪਤਾ ਹੋ ਗਿਆ ਸੀ। ਉਨ੍ਹਾਂ ਗੁਰਸੇਵਕ ਸਿੰਘ ਦੀ ਬਹੁਤ ਭਾਲ ਕੀਤੀ, ਪ੍ਰੰਤੂ ਉਹ ਨਹੀਂ ਮਿਲਿਆ। 13 ਜੂਨ ਨੂੰ ਉਸ ਦੇ ਪੁੱਤਰ ਦੀ ਲਾਸ਼ ਪਿੰਡ ਜੱਸੀ ਪੌ ਵਾਲੀ ਜ਼ਿਲ੍ਹਾ ਬਠਿੰਡਾ ਦੀ ਨਹਿਰ ਵਿੱਚੋਂ ਬਰਾਮਦ ਹੋਈ। ਪਰਿਵਾਰ ਨੇ ਦੋਸ਼ ਲਗਾਇਆ ਸੀ ਕਿ ਗੁਰਸੇਵਕ ਸਿੰਘ ਦਾ ਕਤਲ ਕੀਤਾ ਗਿਆ ਹੈ।ਪਰਿਵਾਰ ਨੇ ਮੰਗ ਕੀਤੀ ਸੀ ਕਿ ਮਾਮਲਾ ਦਰਜ ਕਰਕੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ। ਤਲਵੰਡੀ ਪੁਲਿਸ ਨੇ ਮ੍ਰਿਤਕ ਗੁਰਸੇਵਕ ਸਿੰਘ ਦੀ ਲਾਸ਼ ਦਾ ਸਿਵਲ ਹਸਪਤਾਲ ਬਠਿੰਡਾ ਵਿਖੇ ਪੋਸਟਮਾਰਟਮ ਕਰਵਾ ਕੇ ਪਰਿਵਾਰ ਨੂੰ ਸੌਂਪ ਦਿੱਤੀ ਸੀ ਤਾਂ ਜੋ ਉਹ ਉਸ ਦਾ ਅੰਤਿਮ ਸੰਸਕਾਰ ਕਰ ਸਕਣ ਪ੍ਰੰਤੂ ਪਰਿਵਾਰ ਵੱਲੋਂ ਮ੍ਰਿਤਕ ਗੁਰਸੇਵਕ ਸਿੰਘ ਦੀ ਲਾਸ਼ ਨੂੰ ਸਿਵਲ ਹਸਪਤਾਲ ਤਲਵੰਡੀ ਸਾਬੋ ਦੇ ਮੁਰਦਾਘਰ ਵਿਚ ਰਖਵਾ ਕੇ ਮੰਗ ਕੀਤੀ ਕਿ ਜਦੋਂ ਤਕ ਉਨ੍ਹਾਂ ਦੇ ਪੁੱਤਰ ਦੇ ਕਤਲ ਦਾ ਮਾਮਲਾ ਦਰਜ ਨਹੀਂ ਹੁੰਦਾ ਉਦੋਂ ਤਕ ਉਹ ਲਾਸ਼ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ। ਇਸ ਮਾਮਲੇ ਤਹਿਤ ਪੁਲਿਸ ਨੇ ਮ੍ਰਿਤਕ ਦੇ ਪਰਿਵਾਰ ਦੇ ਬਿਆਨ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Related Articles

Leave a Reply

Your email address will not be published. Required fields are marked *

Back to top button