
ਆਦਮਪੁਰ, 18 ਜੁਲਾਈ : ਬੀਤੀ ਦੇਰ ਰਾਤ ਕਰੀਬ 1:30 ਵਜੇ ਜਲੰਧਰ-ਹੁਸ਼ਿਆਰਪੁਰ ਮਾਰਗ ‘ਤੇ ਕੂਪੁਰ ਨੇੜੇ ਗੈਸ ਵਾਲਾ ਟੈਂਕਰ ਪਲਟ ਗਿਆ। ਘਟਨਾ ਤੋਂ ਬਾਅਦ ਟੈਂਕਰ ਦਾ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਸੜਕ ਸੁਰੱਖਿਆ ਫੋਰਸ ਦੇ ਡਿਊਟੀ ‘ਤੇ ਤਾਇਨਾਤ ਕਰਮਚਾਰੀਆਂ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਮਿਲੀ ਜਾਣਕਾਰੀ ਅਨੁਸਾਰ, ਜਦੋਂ ਪੁਲਿਸ ਮੌਕੇ ‘ਤੇ ਪਹੁੰਚੀ ਤਾਂ ਉਨ੍ਹਾਂ ਨੇ ਦੇਖਿਆ ਕਿ ਟੈਂਕਰ ਸੜਕ ‘ਤੇ ਪਲਟਿਆ ਹੋਇਆ ਸੀ । ਟੈਂਕਰ ਦੇ ਪਲਟਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ ਅਤੇ ਪੁਲਿਸ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਦੀ ਇਤਲਾਹ ਤੁਰੰਤ ਨਜ਼ਦੀਕੀ ਥਾਣਾ ਆਦਮਪੁਰ ਪੁਲਿਸ ਨੂੰ ਦਿੱਤੀ ਗਈ। ਇਸ ਦੇ ਨਾਲ ਹੀ, ਨਸਰਾਲਾ ਨੇੜੇ ਸਥਿਤ ਗੈਸ ਸਿਲੰਡਰ ਡੰਪ ਨੂੰ ਵੀ ਇਸ ਬਾਰੇ ਸੂਚਿਤ ਕੀਤਾ ਗਿਆ ਤਾਂ ਜੋ ਜ਼ਰੂਰੀ ਕਾਰਵਾਈ ਕੀਤੀ ਜਾ ਸਕੇ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਪੁਲਿਸ ਵੱਲੋਂ ਫ਼ਰਾਰ ਹੋਏ ਟਰੱਕ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।



