Punjab

ਕਿਤਾਬਾਂ ਦੀ ਜਗ੍ਹਾ ਬੈਗ ‘ਚ ਹੈਰੋਇਨ…ਨਸ਼ੇ ਨੇ ਨਿਗਲਿਆ ਪੰਜਾਬ ਦਾ ਭਵਿੱਖ; 500 ਗ੍ਰਾਮ ਹੈਰੋਇਨ ਸਮੇਤ BA ਦਾ ਵਿਦਿਆਰਥੀ ਗ੍ਰਿਫ਼ਤਾਰ

 ਬਠਿੰਡਾ, 18 ਜੁਲਾਈ : ਪੈਸੇ ਕਮਾਉਣ ਦੇ ਸ਼ਾਰਟਕੱਟ ਦੇ ਚੱਕਰ ‘ਚ ਨੌਜਵਾਨ ਪੀੜ੍ਹੀ ਹੁਣ ਨਸ਼ਾ ਤਸਕਰੀ ਦੀ ਦਲਦਲ ‘ਚ ਧਸਦੀ ਜਾ ਰਹੀ ਹੈ। ਅਜਿਹੇ ਹੀ ਇਕ ਮਾਮਲੇ ‘ਚ ਬਠਿੰਡਾ ਪੁਲਿਸ ਨੇ ਬੀਏ ਦੂਜੇ ਸਾਲ ਦੇ ਇਕ ਵਿਦਿਆਰਥੀ ਨੂੰ 500 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਬਠਿੰਡਾ ਪੁਲਿਸ ਨੇ ਥਾਣਾ ਕਾਲੋਨੀ ਪੁਲਿਸ ਦੇ ਨਾਲ ਮਿਲ ਕੇ ਕੀਤੀ ਹੈ। ਕਾਬਿਲੇਗ਼ੌਰ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿੱਥੇ ਵਿਦਿਆਰਥੀਆਂ ਨੇ ਨਸ਼ਾ ਤਸਕਰੀ ‘ਚ ਸ਼ਾਮਲ ਹੋਣ ਦੀਆਂ ਖਬਰਾਂ ਮਿਲੀਆਂ ਹਨ। ਹਾਲਾਂਕਿ ਸਰਕਾਰ “ਨਸ਼ੇ ਦੇ ਖ਼ਿਲਾਫ਼ ਯੁੱਧ” ਮੁਹਿੰਮ ਤਹਿਤ ਦਾਅਵਾ ਕਰ ਰਹੀ ਹੈ ਕਿ ਉਸਨੇ ਨਸ਼ੇ ‘ਤੇ ਕਾਫੀ ਹੱਦ ਤਕ ਰੋਕ ਲਗਾ ਦਿੱਤੀ ਹੈ, ਪਰ ਇਸ ਤਰ੍ਹਾਂ ਦੇ ਵਿਦਿਆਰਥੀ ਤੋਂ ਨਸ਼ਾ ਮਿਲਣਾ ਆਪਣੇ ਆਪ ਵਿਚ ਇਕ ਵੱਡਾ ਸਵਾਲ ਖੜ੍ਹਾ ਕਰਦਾ ਹੈ। ਬਠਿੰਡਾ ਪੁਲਿਸ ਨੇ ਬੀਏ ਦੀ ਪੜ੍ਹਾਈ ਕਰ ਰਹੇ ਇਕ ਨੌਜਵਾਨ ਨੂੰ ਅੱਧਾ ਕਿੱਲੋ ਹੈਰੋਇਨ ਦੇ ਨਾਲ ਗ੍ਰਿਫ਼ਤਾਰ ਕਰ ਕੇ ਇਕ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਗ੍ਰਿਫਤਾਰੀ ਨੇ ਖਾਸ ਤੌਰ ‘ਤੇ ਨੌਜਵਾਨਾਂ ‘ਚ ਨਸ਼ੇ ਦੀ ਸਮੱਸਿਆ ਦੀ ਗੰਭੀਰਤਾ ਨੂੰ ਹੋਰ ਵਧਾ ਦਿੱਤਾ ਹੈ।

Related Articles

Leave a Reply

Your email address will not be published. Required fields are marked *

Back to top button