
ਬਠਿੰਡਾ, 21 ਜੁਲਾਈ : ਸ਼ਹਿਰ ਦੇ ਊਧਮ ਸਿੰਘ ਨਗਰ ਵਿਚ ਸੱਸ ਅਤੇ ਪਤੀ ਵੱਲੋਂ ਆਪਣੇ ਸਾਥੀ ਨਾਲ ਮਿਲ ਕੇ ਪਤਨੀ ’ਤੇ ਪੈਟਰੋਲ ਛਿੜਕ ਕੇ ਅੱਗ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਗੰਭੀਰ ਹਾਲਤ ’ਚ ਉਕਤ ਔਰਤ ਨੂੰ ਪਹਿਲਾਂ ਬਠਿੰਡਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਉਸ ਦੇ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਫਰੀਦਕੋਟ ਮੈਡੀਕਲ ਕਾਲਜ ਇਲਾਜ ਲਈ ਭੇਜ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਜਲ 52 ਸਾਲ ਵਾਸੀ ਊਧਮ ਸਿੰਘ ਨਗਰ ਬਠਿੰਡਾ ਨੇ ਦੱਸਿਆ ਕਿ 19 ਜੁਲਾਈ ਨੂੰ ਉਸ ਦੀ ਸੱਸ ਅਤੇ ਪਤੀ ਮਨਜੀਤ ਸਿੰਘ ਨੇ ਆਪਣੇ ਇਕ ਸਾਥੀ ਗੱਗੂ ਸਿੰਘ ਨਾਲ ਮਿਲ ਕੇ ਉਸ ਉੱਪਰ ਪੈਟਰੋਲ ਛਿੜਕ ਦਿੱਤਾ ਤੇ ਅੱਗ ਲਗਾ ਦਿੱਤੀ, ਜਿਸ ਕਾਰਨ ਉਹ ਪੂਰੀ ਤਰ੍ਹਾਂ ਝੁਲਸ ਗਈ।ਅੱਗ ਲਗਾਉਣ ਦਾ ਕਾਰਨ ਘਰੇਲੂ ਝਗੜਾ ਦੱਸਿਆ ਜਾ ਰਿਹਾ ਹੈ। ਥਾਣਾ ਸਿਵਲ ਲਾਈਨ ਦੇ ਸਹਾਇਕ ਥਾਣੇਦਾਰ ਕੌਰ ਸਿੰਘ ਨੇ ਦੱਸਿਆ ਕਿ ਤਿੰਨੇ ਮੁਲਜਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਜਦੋਂ ਕਿ ਅਜੇ ਤਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ। ਉਨ੍ਹਾਂ ਦੱਸਿਆ ਕਿ ਅੱਗ ਨਾਲ ਝੁਲਸੀ ਕਾਜਲ ਫਰੀਦਕੋਟ ਮੈਡੀਕਲ ਕਾਲਜ ਵਿਖੇ ਇਲਾਜ ਅਧੀਨ ਹੈ।



