Punjab

ਫਰਾਂਸ ਤੇ ਪਾਕਿਸਤਾਨ ਆਧਾਰਿਤ ਹਥਿਆਰ ਤਸਕਰੀ ਗਿਰੋਹ ਦਾ ਪਰਦਾਫਾਸ਼, ਚਾਰ ਮੁਲਜ਼ਮ ਹਥਿਆਰਾਂ ਸਣੇ ਗ੍ਰਿਫ਼ਤਾਰ

ਅੰਮ੍ਰਿਤਸਰ, 22 ਜੁਲਾਈ : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਫਰਾਂਸ ਅਤੇ ਪਾਕਿਸਤਾਨ ਅਧਾਰਿਤ ਹਥਿਆਰ ਤਸਕਰੀ ਗਿਰੋਹ ਦਾ ਪਰਦਾਫਾਸ਼ ਕਰਕੇ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਸੀਨੀਅਰ ਪੁਲਿਸ ਸੁਪਰੀਡੈਂਟ ਆਫ਼ ਪੁਲਿਸ, ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਆਈਪੀਐਸ ਅਤੇ ਡੀਐਸਪੀ ਰਾਜਾਸਾਂਸੀ ਇੰਦਰਜੀਤ ਸਿੰਘ ਸਪੈਸ਼ਲ ਸੈੱਲ ਦੀ ਅਗਵਾਈ ਹੇਠ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧ ਵਿਚ ਇੰਦਰਜੀਤ ਸਿੰਘ ਡੀਐਸਪੀ ਰਾਜਾਸਾਂਸੀ ਨੇ ਕਿਹਾ ਕਿ ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਵਟਸਐਪ ਰਾਹੀਂ ਪਾਕਿਸਤਾਨ ਅਤੇ ਫਰਾਂਸ ਸਥਿਤ ਹਥਿਆਰ ਤਸਕਰਾਂ ਨਾਲ ਸਿੱਧੇ ਸੰਪਰਕ ਵਿਚ ਸਨ। ਉਨ੍ਹਾਂ ਕਿਹਾ ਕਿ ਸਾਰੇ ਮੁਲਜ਼ਮ ਫਰਾਂਸ ਵਿਚ ਬੈਠੇ ਗੋਪੀ (ਡੇਰਾ ਬਾਬਾ ਨਾਨਕ ਦੇ ਨਿਵਾਸੀ) ਦੇ ਨਿਰਦੇਸ਼ਾਂ ‘ਤੇ ਤਸਕਰੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਹਥਿਆਰਾਂ ਦੀ ਇਹ ਖੇਪ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਭਾਰਤ ਭੇਜੀ ਗਈ ਸੀ। ਇਸ ਸਬੰਧ ਵਿਚ ਉਕਤ ਮੁਲਜ਼ਮਾਂ ਵਿਰੁੱਧ ਲੋਪੋਕੇ ਪੁਲਿਸ ਥਾਣੇ ਵਿਖੇ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਜਾ ਰਹੀ ਹੈ। ਉਪਰੋਕਤ ਮੁਲਜ਼ਮਾਂ ਦੇ ਸਬੰਧਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਿਨ੍ਹਾਂ ਦੀ ਸ਼ਮੂਲੀਅਤ ਸਾਹਮਣੇ ਆਵੇਗੀ, ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

Related Articles

Leave a Reply

Your email address will not be published. Required fields are marked *

Back to top button