Punjab

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਖਡੂਰ ਸਾਹਿਬ ਦੇ ਵੱਖ-ਵੱਖ ਪਿੰਡਾਂ ’ਚ ਕੀਤਾ ਜਾਗਰੂਕ

ਤਰਨਤਾਰਨ, 22 ਜੁਲਾਈ : ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਪਿੱਦੀ, ਰਸੂਲਪੁਰ ਕਲਾ, ਰਸੂਲਪੁਰ ਖੁਰਦ, ਪਿੰਡ ਦੁਗਲਵਾਲ ਅਤੇ ਲਾਲਪੁਰ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਸਥਾਨਕ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕਰਨਾ ਅਤੇ ਨਸ਼ਾ ਮੁਕਤ ਪੰਜਾਬ ਦੀ ਸਥਾਪਨਾ ਲਈ ਸਮਾਜਿਕ ਸਹਿਯੋਗ ਨੂੰ ਉਤਸ਼ਾਹਿਤ ਕਰਨਾ ਸੀ। ਪ੍ਰੋਗਰਾਮ ’ਚ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਅਤੁਲ ਸੋਨੀ ਡੀਐੱਸਪੀ ਗੋਇੰਦਵਾਲ ਸਾਹਿਬ, ਐੱਸਐੱਚਓ ਸਦਰ ਅਵਤਾਰ ਸਿੰਘ ਸੋਨਾ, ਚੇਅਰਮੈਨ ਮੰਡੀ ਬੋਰਡ ਨੌਸ਼ਹਿਰਾ ਪੰਨੂਆ ਹਰਜੀਤ ਸਿੰਘ ਸੰਧੂ, ਹਲਕਾ ਕੁਆਰਡੀਨੇਟਰ ਜਸਕਰਨ ਸਿੰਘ ਲਾਡੀ ਅਤੇ ਵੱਡੀ ਗਿਣਤੀ ’ਚ ਪਿੰਡ ਵਾਸੀਆਂ, ਪੰਚਾਂ-ਸਰਪੰਚਾਂ ਤੇ ਮੋਹਤਬਰ ਵਿਅਕਤੀਆਂ ਨੇ ਹਿੱਸਾ ਲਿਆ। ਹਲਕਾ ਵਿਧਾਇਕ ਖਡੂਰ ਸਾਹਿਬ ਮਨਜਿੰਦਰ ਸਿੰਘ ਲਾਲਪੁਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਨਸ਼ਿਆਂ ਦੇ ਖ਼ਾਤਮੇ ਲਈ ਦ੍ਰਿੜ ਸੰਕਲਪ ਹੈ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ਾ ਵੇਚਣ ਤੇ ਵਰਤਣ ਵਾਲਿਆਂ ਦਾ ਸਮਾਜਿਕ ਬਾਈਕਾਟ ਕੀਤਾ ਜਾਵੇ ਤੇ ਨਸ਼ੇ ਦੀ ਦਲਦਲ ’ਚ ਫਸੇ ਵਿਅਕਤੀਆਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ’ਚ ਇਲਾਜ ਲਈ ਪ੍ਰੇਰਿਤ ਕੀਤਾ ਜਾਵੇ, ਜਿੱਥੇ ਮੁਫ਼ਤ ਤੇ ਢੁੱਕਵਾਂ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ। ਪ੍ਰੋਗਰਾਮ ਦੌਰਾਨ ਹਲਕਾ ਕੁਆਰਡੀਨੇਟਰ ਜਸਕਰਨ ਸਿੰਘ ਲਾਡੀ ਨੇ ਪਿੰਡ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਸਰਕਾਰ ਦੀ ਮੁਹਿੰਮ ’ਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ। ਸਮਾਗਮ ’ਚ ਸਥਾਨਕ ਲੋਕਾਂ ਨੇ ਨਸ਼ਿਆਂ ਦੇ ਵਿਰੁੱਧ ਲੜਾਈ ’ਚ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਤੇ ਸਹੁੰ ਚੁੱਕੀ ਕਿ ਉਹ ਨਸ਼ਿਆਂ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਲਈ ਪੂਰੀ ਤਰ੍ਹਾਂ ਸਹਿਯੋਗ ਦੇਣਗੇ। ਇਸ ਮੌਕੇ ਉਨ੍ਹਾਂ ਨਾਲ ਪਾਲ ਸਿੰਘ ਖ਼ਾਲਸਾ ਗਿੱਲ ਵੜੈਚ, ਅਮਰੀਕ ਸਿੰਘ ਰਸੂਲਪੁਰ, ਬਲਾਕ ਪ੍ਰਧਾਨ, ਬਲਜੀਤ ਸਿੰਘ ਜਰਮਸਤਪੁਰ ਬਲਾਕ ਪ੍ਰਧਾਨ, ਬਚਿੱਤਰ ਸਿੰਘ ਪੱਖੋਕੇ ਵਾਇਸ ਕੋਆਰਡੀਨੇਟਰ, ਅਤੇ ਹੋਰ ਪਿੰਡ ਦੇ ਮੋਹਤਬਰ ਆਗੂ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button