Punjab

ਕਾਰ ਚਾਲਕ ਦੇਸੀ ਪਿਸਟਲ, ਦੋ ਕਾਰਤੂਸ ਸਣੇ ਕਾਬੂ

ਸੰਗਰੂਰ, 22 ਜੁਲਾਈ : ਸੀਆਈਏ ਸਟਾਫ ਦੀ ਪੁਲਿਸ ਨੇ ਇਕ ਕਾਰ ਚਾਲਕ ਨੂੰ ਕਾਬੂ ਕਰ ਕੇ ਉਸ ਪਾਸੋਂ ਇਕ ਦੇਸੀ ਪਿਸਟਲ ਤੇ ਦੋ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮ ਖ਼ਿਲਾਫ਼ ਥਾਣਾ ਸਦਰ ਸੰਗਰੂਰ ’ਚ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸੀਆਈਏ ਸਟਾਫ ਬਹਾਦਰ ਸਿੰਘਵਾਲਾ ਦੇ ਸਹਾਇਕ ਥਾਣੇਦਾਰ ਜਗਸੀਰ ਸਿੰਘ ਪੁਲਿਸ ਪਾਰਟੀ ਸਮੇਤ ਚੈਕਿੰਗ ਦੌਰਾਨ ਜੁਲਮਗੜ੍ਹ ਪਿੰਡ ਮੌਜੂਦ ਸਨ। ਇਸੇ ਦੌਰਾਨ ਇਕ ਕਾਰ ਆਉਂਦੀ ਵਿਖਾਈ ਦਿੱਤੀ, ਜਿਸਨੂੰ ਪੁਲਿਸ ਨੇ ਰੁਕਣ ਦਾ ਇਸ਼ਾਰਾ ਕੀਤਾ, ਪ੍ਰੰਤੂ ਕਾਰ ਚਾਲਕ ਨੇ ਗੱਡੀ ਰੋਕਣ ਦੀ ਬਜਾਏ ਪਿੱਛੇ ਨੂੰ ਭਜਾਉਣੀ ਸ਼ੁਰੂ ਕਰ ਦਿੱਤੀ ਤੇ ਕਾਰ ਅਚਾਨਕ ਬੰਦ ਹੋ ਗਈ ਤਾਂ ਕਾਰ ਚਾਲਕ ਗੱਡੀ ’ਚੋਂ ਨਿਕਲ ਕੇ ਭੱਜਣ ਲੱਗਾ। ਉਸਨੇ ਆਪਣੀ ਜੇਬ ’ਚ ਇਕ ਪਲਾਸਟਿਕ ਦਾ ਲਿਫਾਫਾ ਕੱਢਕੇ ਸੁੱਟ ਦਿੱਤਾ। ਇਸ ਵਿਚ ਕੋਈ ਨਸ਼ੀਲਾ ਪਦਾਰਥ ਹੈਰੋਈਨ-ਚਿੱਟਾ ਵਿਧਾਈ ਦੇ ਰਿਹਾ ਸੀ। ਪੁਲਿਸ ਨੇ ਜਦੋਂ ਕਾਰ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 30 ਬੋਰ ਦਾ ਦੇਸੀ ਪਿਸਟਲ ਤੇ 2 ਜਿੰਦਾ ਕਾਰਤੂਸ ਬਰਾਮਦ ਹੋਏ। ਪੁਲਿਸ ਨੇ ਵਿਅਕਤੀ ਨੂੰ ਕਾਬੂ ਕਰ ਲਿਆ ਜਿਸਦੀ ਪਹਿਚਾਣ ਸੁਖਪ੍ਰੀਤ ਸਿੰਘ ਉਰਫ ਸੁੱਖੀ ਨਿਵਾਸੀ ਗੋਬਿੰਦਪੁਰਾ ਨਾਗਰੀ ਦੇ ਰੂਪ ’ਚ ਹੋਈ। ਪੁਲਿਸ ਨੇ ਉਸਦੇ ਖ਼ਿਲਾਫ਼ ਥਾਣਾ ਸਦਰ ਸੰਗਰੂਰ ’ਚ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Articles

Leave a Reply

Your email address will not be published. Required fields are marked *

Back to top button