
ਮੋਗਾ, 22 ਜੁਲਾਈ : ਜਿਲ੍ਹਾ ਮੋਗਾ ਦੀ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤਪੁਲਿਸ ਨੇ ਵੱਖ ਵੱਖ ਥਾਂਵਾ ਤੋਂ 7 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 2 ਕਿਲੋ ਚੂਰਾ ਪੋਸਤ, 58 ਗ੍ਰਾਮ ਹੈਰੋਇਨ ਅਤੇ 110 ਪਾਬੰਦੀ ਸ਼ੂਦਾ ਦਵਾਈ ਦੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਥਾਣਾ ਧਰਮਕੋਟ ਦੇ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਤਾਂ ਮੁਖਬਰ ਦੀ ਸੂਚਨਾ ਤੇ ਪਿੰਡ ਕਮਾਲਕੇ ਵਿਖੇ ਇਕ ਵਿਅਕਤੀ ਗੁਰਦੀਪ ਸਿੰਘ ਉਰਫ ਕਾਲਾ ਵਾਸੀ ਪਿੰਡ ਨੂਰਪੁਰ ਹਕੀਮਾ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 2 ਕਿੱਲੋ ਚੂਰਾ ਪੋਸਤ ਬਰਾਮਦ ਕੀਤਾ ਗਿਆ ਹੈ। ਥਾਣਾ ਧਰਮਕੋਟ ਪੁਲਿਸ ਦੇ ਹੀ ਐੱਸਆਈ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਮੁਖਬਰ ਦੀ ਸੂਚਨਾ ਤੇ ਪਿੰਡ ਨੂਰਪੁਰ ਹਕੀਮਾ ਵਿਖੇ ਕੁਲਵਿੰਦਰ ਸਿੰਘ ਉਰਫ ਮਾਣਾ ਅਤੇ ਪਰਵਿੰਦਰ ਸਿੰਘ ਉਰਫ ਬੱਬੂ ਵਾਸੀਆਨ ਨੂਰਪੁਰ ਹਕੀਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ 30 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਥਾਣਾ ਸਦਰ ਪੁਲਿਸ ਦੇ ਸਹਾਇਕ ਥਾਣੇਦਾਰ ਗੁਰਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਪਾਰਟੀ ਸਮੇਤ ਪਿੰਡ ਘੱਲ ਕਲਾਂ ਵਿਖੇ ਇਕ ਵਿਅਕਤੀ ਤਰਸੇਮ ਸਿੰਘ ਉਰਫ ਮੋਨਾ ਵਾਸੀ ਪਿੰਡ ਘੱਲ ਕਲਾਂ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 110 ਗੋਲੀਆਂ ਬਰਾਮਦ ਕੀਤੀਆਂ ਹਨ। ਥਾਣਾ ਨਿਹਾਲ ਸਿੰਘ ਵਾਲਾ ਦੇ ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਕਿਸ਼ਨਗੜ੍ਹ (ਪੱਖਰ ਵੱਡ) ਵਿਖੇ ਇਕ ਮੋਟਰਸਾਈਕਲ ਸਵਾਰ ਵਿਅਕਤੀ ਬਲਵਿੰਦਰ ਸਿੰਘ ਉਰਫ ਮੱਡਾ ਵਾਸੀ ਪਿੰਡ ਚੱਕ ਬਾਹਮਣੀਆਂ ਜ਼ਿਲ੍ਹਾ ਜਲੰਧਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 18 ਗ੍ਰਾਮ ਹੈਰੋਇਨ ਅਤੇ 2500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਪੁਲਿਸ ਵੱਲੋਂ ਵੱਖ-ਵੱਖ ਥਾਂਵਾਂ ਤੋਂ ਕਾਬੂ ਕੀਤੇ ਕਥਿਤ ਮੁਲਜ਼ਮਾਂ ਖ਼ਿਲਾਫ਼ ਵੱਖ ਵੱਖ ਥਾਣਿਆਂ ਵਿਚ ਮਾਮਲਾ ਦਰਜ ਕਰ ਲਿਆ ਹੈ।



