Punjab

ਰੇਲ ਗੱਡੀ ਹੇਠ ਆ ਕੇ ਵਿਅਕਤੀ ਨੇ ਕੀਤੀ ਖੁਦਕੁਸ਼ੀ

ਸੁਨਾਮ, 23 ਜੁਲਾਈ : ਜਾਖਲ- ਲੁਧਿਆਣਾ ਰੇਲ ਲਾਈਨ ’ਤੇ ਸੁਨਾਮ ਅਤੇ ਛਾਜਲੀ ਸਟੇਸ਼ਨਾਂ ਦੇ ਵਿਚਕਾਰ ਇਕ ਵਿਅਕਤੀ ਨੇ ਰੇਲ ਗੱਡੀ ਹੇਠ ਆ ਕੇ ਆਤਮ ਹੱਤਿਆ ਕਰ ਲਈ ਹੈ। ਮ੍ਰਿਤਕ ਦੀ ਹਾਲੇ ਤੱਕ ਪਛਾਣ ਨਹੀਂ ਹੋ ਸਕੀ। ਜੀਆਰਪੀ ਚੌਕੀ ਸੁਨਾਮ ਦੇ ਇੰਚਾਰਜ ਸਹਾਇਕ ਥਾਣੇਦਾਰ ਅਜੇ ਕੁਮਾਰ ਤੇ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਦੱਸਿਆ ਕਿ ਲੰਘੀ ਰਾਤ ਇਕ ਵਜੇ ਸੁਨਾਮ-ਛਾਜਲੀ ਰੇਲਵੇ ਸਟੇਸ਼ਨਾਂ ਵਿਚਾਲੇ ਇਕ ਅਣਪਛਾਤੇ ਵਿਅਕਤੀ ਵੱਲੋਂ ਅੰਮ੍ਰਿਤਸਰ ਸਾਹਿਬ ਤੋਂ ਹਿਸਾਰ ਜਾ ਰਹੀ ਸਵਾਰੀ ਰੇਲ ਗੱਡੀ ਹੇਠ ਆਕੇ ਖੁਦਕਸ਼ੀ ਕਰ ਲਈ ਗਈ। ਇਸ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ 35 ਕੁ ਵਰ੍ਹਿਆਂ ਦੇ ਮ੍ਰਿਤਕ ਵਿਅਕਤੀ ਵੱਲੋਂ ਚਿੱਟਾ ਕੁੜਤਾ ਪਜਾਮਾ, ਹਰੇ ਰੰਗ ਦਾ ਪਰਨਾ ਅਤੇ ਤਿੱਲੇਦਾਰ ਜੁੱਤੀ ਪਾਈ ਹੋਈ ਹੈ। ਮ੍ਰਿਤਕ ਦੀ ਪਛਾਣ ਲਈ ਲਾਸ਼ ਸਿਵਲ ਹਸਪਤਾਲ ਸੁਨਾਮ ਦੀ ਮੌਰਚਰੀ ਚ ਰੱਖੀ ਗਈ ਹੈ।

Related Articles

Leave a Reply

Your email address will not be published. Required fields are marked *

Back to top button