Punjab

ਭੁਲੱਥ ਦੇ ਨੌਜਵਾਨ ਦੀ ਅਮਰੀਕਾ ‘ਚ ਮੌਤ, ਦੋ ਸਾਲ ਪਹਿਲਾਂ ਚੰਗੇ ਭਵਿੱਖ ਲਈ ਗਿਆ ਸੀ ਵਿਦੇਸ਼

ਭੁਲੱਥ, 24 ਜੁਲਾਈ: ਸਬ-ਡਵੀਜਨ ਕਸਬਾ ਭੁਲੱਥ ਦੇ ਨੌਜਵਾਨ ਸੁਖਜੀਤ ਸਿੰਘ ਉਰਫ ਰੋਬੀ ਪੁੱਤਰ ਇੰਦਰਜੀਤ ਸਿੰਘ ਭਾਰਜ ਬਿੱਲੂ ਚੱਕੀ ਵਾਲੇ ਦੀ ਅਮਰੀਕਾ ਵਿੱਚ ਸੰਖੇਪ ਬਿਮਾਰੀ ਉਪਰੰਤ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਪਰਿਵਾਰਕ ਮੈਂਬਰਾਂ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ 27 ਸਾਲਾ ਨੌਜਵਾਨ ਸੁਖਜੀਤ ਸਿੰਘ ਭਾਰਜ ਅਜੇ ਕੁਆਰਾ ਹੀ ਸੀ ਤੇ ਦੋ ਸਾਲ ਪਹਿਲਾਂ ਰੋਜੀ ਰੋਟੀ ਕਮਾਉਣ ਤੇ ਚੰਗੇ ਭਵਿੱਖ ਦੀ ਕਾਮਨਾ ਕਰਦੇ ਹੋਏ ਅਮਰੀਕਾ ਵਿੱਚ ਗਿਆ ਸੀ, ਜੋ ਕੁਝ ਦਿਨ ਪਹਿਲਾਂ ਬਿਮਾਰ ਹੋਣ ਕਰਕੇ ਉਸ ਦੀ ਹਾਲਤ ਗੰਭੀਰ ਹੁੰਦੀ ਗਈ ਤੇ ਅਖੀਰ ਉਹ ਮੌਤ ਦੇ ਮੂੰਹ ਵਿੱਚ ਚਲਾ ਗਿਆ। ਜ਼ਿਕਰਯੋਗ ਹੈ ਕਿ ਸੁਖਜੀਤ ਸਿੰਘ ਆਪਣੇ ਮਾਤਾ ਪਿਤਾ ਦਾ ਇਕਲੌਤਾ ਪੁੱਤਰ ਸੀ, ਸੁਖਜੀਤ ਸਿੰਘ ਦੇ ਦੇਹਾਂਤ ਤੇ ਕਸਬਾ ਭੁਲੱਥ ਵਿੱਚ ਸੋਗ ਦੀ ਲਹਿਰ ਫੈਲ ਗਈ।

Related Articles

Leave a Reply

Your email address will not be published. Required fields are marked *

Back to top button