
ਤਰਨਤਾਰਨ, 26 ਜੁਲਾਈ : ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਤਰਨਤਾਰਨ ਵਿਚ ਮੌਜੂਦਾ ਖਾਲੀ ਅਸਾਮੀਆਂ ਦੀਆਂ ਪੰਚਾਇਤੀ ਜ਼ਿਮਨੀ ਚੋਣਾਂ 27 ਜੁਲਾਈ ਨੂੰ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਜਿੰਨ੍ਹਾਂ ਪਿੰਡਾਂ ਦੀਆਂ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ, ਉਨਾਂ ਪਿੰਡਾਂ ਦੇ ਮਾਲੀਏ ਹਦੂਦ ਅੰਦਰ ਪੈਂਦੇ ਇਲਾਕੇ ਵਿਚ 27 ਤੋਂ ਲੈ ਕੇ 28 ਜੁਲਾਈ ਨੂੰ ਸਵੇਰੇ 10 ਵਜੇ ਤੱਕ ਡਰਾਈ ਡੇ ਘੋਸ਼ਿਤ ਕੀਤਾ ਜਾਣਾ ਹੈ। ਇਸ ਲਈ ਜਿਲ੍ਹਾ ਮੈਜਿਸਟ੍ਰੇਟ ਰਾਹੁਲ ਵੱਲੋਂ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਕੀਤੀਆਂ ਗਈਆਂ ਹਦਾਇਤਾਂ ਦੇ ਤਹਿਤ ਜਿਨ੍ਹਾਂ ਪਿੰਡਾਂ ਵਿਚ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ, ਉਨ੍ਹਾਂ ਪਿੰਡਾਂ ਦੇ ਮਾਲੀਏ ਹਦੂਦ ਅੰਦਰ ਪੈਂਦੇ ਇਲਾਕੇ ਵਿਚ 27 ਤੋਂ 28 ਜੁਲਾਈ ਸਵੇਰ 10 ਵਜੇ ਤੱਕ ਡਰਾਈ ਡੇ ਘੋਸ਼ਿਤ ਕੀਤਾ ਹੈ।



