Punjab

ਛੇ ਨਵੀਆਂ ਸੈਕਟਰਲ ਉਦਯੋਗਿਕ ਕਮੇਟੀਆਂ ਦੇ ਚੇਅਰਮੈਨ ਤੇ ਮੈਂਬਰ ਨਾਮਜ਼ਦ

ਲੁਧਿਆਣਾ, 27 ਜੁਲਾਈ : ਉਦਯੋਗ ਤੇ ਵਣਜ ਮੰਤਰੀ ਸੰਜੀਵ ਅਰੋੜਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਚਤ ਭਵਨ ਵਿਖੇ 6 ਨਵੀਆਂ ਸੈਕਟਰਲ ਉਦਯੋਗਿਕ ਕਮੇਟੀਆਂ ਦੇ ਚੇਅਰਮੈਨਾਂ ਤੇ ਮੈਂਬਰਾਂ ਦਾ ਐਲਾਨ ਕੀਤਾ। ਅਰੋੜਾ ਨੇ ਕਿਹਾ ਕਿ ਸੂਬੇ ਦੀ ਉਦਯੋਗਿਕ ਨੀਤੀ ਨੂੰ ਮਜ਼ਬੂਤ ਕਰਨ ਤੇ ਕਾਰੋਬਾਰ ਕਰਨ ਵਿੱਚ ਸੌਖ ਨੂੰ ਬਿਹਤਰ ਬਣਾਉਣ ਲਈ ਉਦਯੋਗ ਮਾਹਰਾਂ ਤੋਂ ਸੁਝਾਅ ਇਕੱਠੇ ਕਰਨ ਲਈ ਹੀ ਸਰਕਾਰ ਵੱਲੋਂ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ। ਕਮੇਟੀਆਂ ਵਿੱਚ ਵਿਭਿੰਨ ਉਦਯੋਗਿਕ ਖੇਤਰਾਂ ਦੇ ਮੈਂਬਰ ਸ਼ਾਮਲ ਹਨ ਅਤੇ ਇਹ ਖੇਤਰ-ਵਿਸ਼ੇਸ਼ ਨੀਤੀਗਤ ਉਪਾਵਾਂ ਦੀ ਸਿਫ਼ਾਰਸ਼ ਕਰਨ ਲਈ ਥਿੰਕ ਟੈਂਕ ਵਜੋਂ ਕੰਮ ਕਰਨਗੇ। ਨਵੀਆਂ ਕਮੇਟੀਆਂ ਖੇਡਾਂ/ਚਮੜੇ ਦੇ ਸਾਮਾਨ, ਮਸ਼ੀਨ/ਹੱਥ ਟੂਲ, ਫੂਡ ਪ੍ਰੋਸੈਸਿੰਗ ਤੇ ਡੇਅਰੀ, ਸੈਰ-ਸਪਾਟਾ ਤੇ ਪ੍ਰਾਹੁਣਚਾਰੀ, ਭਾਰੀ ਮਸ਼ੀਨਰੀ ਅਤੇ ਫਰਨੀਚਰ ਤੇ ਪਲਾਈ ਇੰਡਸਟਰੀ ’ਤੇ ਕੇਂਦ੍ਰਿਤ ਹਨ। ਅਰੋੜਾ ਨੇ ਕਿਹਾ ਕਿ ਹਰੇਕ ਕਮੇਟੀ ਦਾ ਮੁੱਖ ਕੰਮ ਪੰਜਾਬ ਦੇ ਵਿਲੱਖਣ ਉਦਯੋਗਿਕ ਈਕੋ ਸਿਸਟਮ ਦੇ ਨਾਲ-ਨਾਲ ਢਾਂਚਾਗਤ ਤੇ ਵਿੱਤੀ ਸੰਦਰਭ ਨੂੰ ਧਿਆਨ ਵਿੱਚ ਰੱਖਦੇ ਹੋਏ ਉਹਨਾਂ ਦੇ ਖਾਸ ਖੇਤਰ ਲਈ ਅਨੁਕੂਲਿਤ ਉਦਯੋਗਿਕ ਢਾਂਚਾ/ਨੀਤੀ ਲਈ ਸਰਕਾਰ ਨੂੰ ਢਾਂਚਾਗਤ ਇਨਪੁਟ ਪ੍ਰਦਾਨ ਕਰਨਾ ਹੈ। ਕਮੇਟੀਆਂ 1 ਅਕਤੂਬਰ 2025 ਤੱਕ ਲਿਖਤੀ ਰੂਪ ਵਿੱਚ ਇਹ ਸਿਫ਼ਾਰਸ਼ਾਂ ਜਮ੍ਹਾਂ ਕਰਾਉਣਗੀਆਂ। ਹਰੇਕ ਕਮੇਟੀ ਵਿੱਚ ਇੱਕ ਚੇਅਰਪਰਸਨ ਤੇ ਉਦਯੋਗ ਤੋਂ ਕੁੱਝ ਮੈਂਬਰ ਹੋਣਗੇ।

Related Articles

Leave a Reply

Your email address will not be published. Required fields are marked *

Back to top button