Punjab

ਸਰਕਾਰ ਤੋਂ ਤੰਗ ਆ ਕੇ PRTC ਤੇ Punbus ਦੇ ਮੁਲਾਜ਼ਮਾਂ ਨੇ ਕੀਤਾ ਇਹ ਵੱਡਾ ਐਲਾਨ

ਮੋਗਾ, 27 ਜੁਲਾਈ : ਪੰਜਾਬ ਰੋਡਵੇਜ਼/ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ ਯੂਨੀਅਨ ਦੇ ਸੂਬਾ ਸਿੰਘ ਨੇ ਪ੍ਰੈਸ ਨੂੰ ਬਿਆਨ ਦਿੰਦਿਆਂ ਕਿਹਾ ਕਿ ਸਰਕਾਰ ਨੂੰ ਸੱਤਾ ਵਿਚ ਆਈ ਨੂੰ ਲਗਭਗ 3 ਸਾਲ ਤੋਂ ਵੀ ਵੱਧ ਸਮਾਂ ਹੋ ਗਿਆ ਹੈ। ਸਰਕਾਰ ਅਤੇ ਮੈਨੇਜ਼ਮੈਂਟ ਨਾਲ ਵੀ ਕਾਫੀ ਮੀਟਿੰਗ ਹੋ ਚੁੱਕੀਆਂ ਹਨ, ਸਰਕਾਰ ਵੱਲੋਂ ਲਿਖਤੀ ਭਰੋਸੇ ਵੀ ਦਿੱਤੇ ਗਏ ਹਨ। ਇੱਥੇ ਤੱਕ ਮੰਗਾਂ ਸਬੰਧੀ ਕਮੇਟੀ ਵੀ ਗਠਿਤ ਕੀਤੀਆਂ ਗਈਆਂ ਸਨ ਪਰ ਦਿੱਤੇ ਸਮੇਂ ਅਨੁਸਾਰ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ ਸਿਰਫ ਲਾਰੇ ਤੇ ਲਾਰਾ ਲਾ ਕੇ ਸਮਾਂ ਟਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ 28 ਜੁਲਾਈ ਨੂੰ ਪੂਰਨ ਤੌਰ ‘ਤੇ ਮੰਗਾਂ ਦਾ ਹੱਲ ਕਰ ਦਿੱਤਾ ਜਾਵੇਗਾ ਪਰ ਮੰਤਰੀ ਵੱਲੋਂ ਕਿਸੇ ਵੀ ਮੰਗਾ ਦਾ ਹੱਲ ਨਹੀਂ ਕੀਤਾ ਗਿਆ। ਆਗੂਆਂ ਨੇ ਕਿਹਾ ਜੇਕਰ ਮਸਲਾ ਹੱਲ ਨਾ ਹੋਇਆ ਤਾਂ 28 ਜੁਲਾਈ ਨੂੰ ਚੱਕਾ ਜਾਮ ਕਰ ਦਿੱਤਾ ਜਾਵੇਗਾ। ਗੁਰਪ੍ਰੀਤ ਸਿੰਘ ਮੋਗਾ ਡੀਪੂ, ਬੂਟਾ ਸਿੰਘ ਜਗਰਾਓਂ ਡੀਪੂ ਕਿਹਾ ਕਿ ਸਰਕਾਰ ਮੰਗਾਂ ਦਾ ਹੱਲ ਕਰਨ ਦੀ ਬਜਾਏ ਵਿਭਾਗਾਂ ਨੂੰ ਨਿੱਜੀਕਰਨ ਦੇ ਵੱਲ ਨੂੰ ਲਿਜਾਇਆ ਜਾ ਰਿਹਾ ਹੈ ਵਿਭਾਗਾਂ ਦੇ ਵਿੱਚ ਕਿਲੋਮੀਟਰ ਸਕੀਮ ਤਹਿਤ ਬੱਸਾਂ ਪਾਉਣ ਦੀ ਪਾਲਸੀ ਲੈ ਕੇ ਆਈ ਜਾਂ ਰਹੀ ਹੈ।

Related Articles

Leave a Reply

Your email address will not be published. Required fields are marked *

Back to top button