Punjab

ਸੁਖਬੀਰ ਬਾਦਲ ਨੇ ਸਿੱਖਾਂ ਖ਼ਿਲਾਫ਼ ਹੋ ਰਹੀਆਂ ਘਟਨਾਵਾਂ ‘ਤੇ ਪ੍ਰਗਟਾਈ ਚਿੰਤਾ, PM Modi ਨੂੰ ਕੀਤੀ ਇਹ ਅਪੀਲ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 28 ਜੁਲਾਈ : ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿੱਖ ਧਰਮ ਦੇ ਪਵਿੱਤਰ ਪ੍ਰਤੀਕਾਂ ਦਾ ਅਨਾਦਰ ਅਤੇ ਭੇਦਭਾਵ ਦੀਆਂ ਘਟਨਾਵਾਂ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਦੇਸ਼ ਵਿਚ ਹੋ ਰਹੀਆਂ ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਸਿੱਧਾ ਦਖ਼ਲ ਦੇਣ ਦੀ ਅਪੀਲ ਕੀਤੀ। ਇਸ ਸਬੰਧ ਵਿੱਚ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਉਨ੍ਹਾਂ ਨੇ ਐਤਵਾਰ ਦੀ ਤਾਜ਼ਾ ਘਟਨਾ ਵੱਲ ਧਿਆਨ ਦਿਵਾਇਆ ਜਿਸ ਵਿਚ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੀ ਅੰਮ੍ਰਿਤਧਾਰੀ ਸਿੱਖ ਕੁੜੀ ਗੁਰਪ੍ਰੀਤ ਕੌਰ ਨੂੰ ਰਾਜਸਥਾਨ ਦੇ ਜੈਪੁਰ ਸਥਿਤ ਪੂ੍ਰਣਿਮਾ ਯੂਨੀਵਰਸਿਟੀ ਵਿਚ ਰਾਜਸਥਾਨ ਨਿਆਇਕ ਸੇਵਾ ਦੀ ਪ੍ਰੀਖਿਆ ਦੇਣ ਤੋਂ ਰੋਕ ਦਿੱਤਾ ਗਿਆ, ਕਿਉਂਕਿ ਉਨ੍ਹਾਂ ਨੇ ਕੜਾ ਤੇ ਕਿਰਪਾਨ ਪਾਏ ਹੋਏ ਸਨ। ਬਾਦਲ ਨੇ ਕਿਹਾ ਕਿ ਇਹ ਸੰਵਿਧਾਨ ਦੇ ਅਨੁਛੇਦ 25 ਦੇ ਤਹਿਤ ਉਨ੍ਹਾਂ ਦੇ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਹੈ। ਇਸ ਘਟਨਾ ਨੇ ਉਨ੍ਹਾਂ ਨੂੰ ਆਪਣੇ ਧਰਮ ਦਾ ਪਾਲਣ ਕਰਨ ਦੇ ਮੌਲਿਕ ਅਧਿਕਾਰ ਤੋਂ ਵਾਂਝਾ ਕਰ ਦਿੱਤਾ ਹੈ। ਸੰਵਿਧਾਨ ਦੇ ਅਨੁਛੇਦ 25 ਵਿਚ ਸਿੱਖ ਧਰਮ ਦੇ ਹੋਰ ਪ੍ਰਤੀਕਾਂ ਦੇ ਨਾਲ ਕਿਰਪਾਨ ਦਾ ਵਿਸ਼ੇਸ਼ ਜ਼ਿਕਰ ਕੀਤਾ ਗਿਆ ਹੈ, ਜਿਸ ਨੂੰ ਕਿਸੇ ਵੀ ਸਥਾਨ ’ਤੇ ਨਹੀਂ ਰੋਕਿਆ ਜਾ ਸਕਦਾ, ਬਲਕਿ ਹਵਾਈ ਉਡਾਣਾਂ ਵਿਚ ਵੀ ਇਸ ਨੂੰ ਵਿਸ਼ੇਸ਼ ਛੋਟ ਦਿੱਤੀ ਗਈ ਹੈ। ਬਾਦਲ ਨੇ ਪੱਤਰ ਵਿਚ ਕਿਹਾ ਕਿ ਇਹ ਹੈਰਾਨੀਜਨਕ ਹੈ ਕਿ ਜੇਕਰ ਪਰੀਖਿਆ ਵਿਚ ਕੋਈ ਅਜਿਹਾ ਨਿਯਮ ਹੈ, ਤਾਂ ਉਹ ਭਾਰਤ ਦੇ ਸੰਵਿਧਾਨ ਦੀ ਉਲੰਘਣਾ ਕਰਕੇ ਬਣਾਇਆ ਗਿਆ ਹੈ। ਭਾਰਤ ਸਰਕਾਰ ਨੂੰ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਆਸਥਾ ਦੇ ਸਿਧਾਂਤਾਂ ਵਿਚ ਢਿੱਲ ਦੇਣ ਸਬੰਧੀ ਸਾਫ਼ ਦਿਸ਼ਾ-ਨਿਰਦੇਸ਼ ਜਾਰੀ ਕਰਨੇ ਚਾਹੀਦੇ ਹਨ – ਜਾਂ ਫਿਰ ਦੁਬਾਰਾ ਜਾਰੀ ਕਰਨੇ ਚਾਹੀਦੇ ਹਨ।

Related Articles

Leave a Reply

Your email address will not be published. Required fields are marked *

Back to top button