Punjab

ਪੱਟੀ ਦੀ ਸਬ ਜੇਲ੍ਹ ’ਚ ਬੰਦ ਐੱਨਡੀਪੀਐੱਸ ਕੇਸ ਦੇ ਹਵਾਲਾਤੀ ਦੀ ਮੌਤ

ਭਿੱਖੀਵਿੰਡ, 28 ਜੁਲਾਈ : ਥਾਣਾ ਭਿੱਖੀਵਿੰਡ ਦੀ ਪੁਲਿਸ ਵੱਲੋਂ 6.20 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਪੱਟੀ ਦੀ ਸਬ ਜੇਲ੍ਹ ਵਿਚ ਭੇਜੇ ਗਏ ਵਿਸਾਖਾ ਸਿੰਘ ਨਾਮਕ ਵਿਅਕਤੀ ਦੀ ਜੇਲ੍ਹ ’ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਵਿਸਾਖਾ ਸਿੰਘ ਉਰਫ ਵਿਸਾਖੀ ਪੁੱਤਰ ਨਰਿੰਦਰ ਸਿੰਘ ਵਾਸੀ ਵਾਰਡ ਨੰਬਰ 5, ਕੰਡਾ ਮੁਹੱਲਾ ਭਿੱਖੀਵਿੰਡ ਨੂੰ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ 6.20 ਗ੍ਰਾਮ ਹੈਰੋਇਨ ਬਰਾਮਦ ਕਰ ਕੇ 23 ਜੁਲਾਈ ਨੂੰ ਗ੍ਰਿਫਤਾਰ ਕੀਤਾ ਸੀ। ਜਿਸ ਖ਼ਿਲਾਫ਼ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ 24 ਜੁਲਾਈ ਨੂੰ ਅਦਾਲਤ ’ਚ ਪੇਸ਼ ਕਰਨ ਉਪਰੰਤ ਜੁਡੀਸ਼ੀਅਲ ਹਿਰਾਸਤ ’ਚ ਪੱਟੀ ਦੀ ਸਬ ਜੇਲ੍ਹ ਭੇਜ ਦਿੱਤਾ ਗਿਆ। ਜਿੱਥੇ 26 ਜੁਲਾਈ ਦੀ ਸਵੇਰੇ ਉਸ ਨੇ ਤਕਲੀਫ ਮਹਿਸੂਸ ਕੀਤੀ ਤਾਂ ਜੇਲ੍ਹ ਪ੍ਰਸ਼ਾਸਨ ਉਸ ਨੂੰ ਪੱਟੀ ਦੇ ਸਿਵਲ ਹਸਪਤਾਲ ਲੈ ਕੇ ਗਿਆ। ਜਿਥੇ ਉਸ ਦੀ ਮੌਤ ਹੋ ਗਈ। ਥਾਣਾ ਸਿਟੀ ਪੱਟੀ ਦੇ ਜਾਂਚ ਅਧਿਕਾਰੀ ਏਐੱਸਆਈ ਕੁਲਬੀਰ ਸਿੰਘ ਨੇ ਦੱਸਿਆ ਕਿ ਵਿਸਾਖਾ ਸਿੰਘ ਦੀ ਪਤਨੀ ਕਵਲਜੀਤ ਕੌਰ ਦੇ ਬਿਆਨਾਂ ’ਤੇ ਰਪਟ ਦਰਜ ਕਰ ਕੇ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਮੈਡੀਕਲ ਕਾਲਜ ਤੋਂ ਪੋਸਟਮਾਰਟਮ ਕਰਵਾਉਣ ਉਪਰੰਤ ਐਤਵਾਰ ਨੂੰ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਜੇਲ੍ਹ ਰਿਕਾਰਡ ਮੁਤਾਬਿਕ ਵਿਸਾਖਾ ਸਿੰਘ ਵਿਸਾਖੀ ਨਸ਼ਾ ਛੱਡਣ ਦੀ ਦਵਾਈ ਲੈਂਦਾ ਸੀ।

Related Articles

Leave a Reply

Your email address will not be published. Required fields are marked *

Back to top button