
ਪਟਿਆਲਾ, 28 ਜੁਲਾਈ : ਪੰਜਾਬ ਰੋਡਵੇਜ਼, ਪਨਬਸ, ਪੀਆਰਟੀਸੀ, ਕਾਂਟ੍ਰੈਕਟ ਵਰਕਰਸ ਯੂਨੀਅਨ (ਪੰਜਾਬ 25/11) ਨੇ ਸੋਮਵਾਰ ਤੋਂ ਸ਼ੁਰੂ ਕੀਤੀ ਜਾਣ ਵਾਲੀ ਅਣਮਿੱਥੇ ਸਮੇਂ ਦੀ ਹੜਤਾਲ ਮੁਲਤਵੀ ਕਰ ਦਿੱਤੀ ਹੈ। ਮੁਲਾਜ਼ਮ ਯੂਨੀਅਨ ਦੇ ਸੂਬਾ ਸੀਨੀਅਰ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ ਤੇ ਜੁਆਇੰਟ ਸੈਕਟਰੀ ਜਗਤਾਰ ਸਿੰਘ ਮੁਤਾਬਕ ਟ੍ਰਾਂਸਪੋਰਟ ਮੰਤਰੀ ਨੇ ਸੋਮਵਾਰ ਨੂੰ ਯੂਨੀਅਨ ਦੇ ਨੇਤਾਵਾਂ ਨਾਲ ਗੱਲਬਾਤ ਲਈ ਬੁਲਾਇਆ ਹੈ। ਉਨ੍ਹਾਂ ਕਿਹਾ ਹੈ ਕਿ ਇਸ ਗੱਲਬਾਤ ਤੋਂ ਬਾਅਦ ਵੀ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਹੋਇਆ ਤਾਂ ਉਹ ਸਾਰੇ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਚਲੇ ਜਾਣਗੇ।



