Punjab

1 ਅਗਸਤ ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਮੁਲਤਵੀ

ਅੰਮ੍ਰਿਤਸਰ, 29 ਜੁਲਾਈ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਪਰਿਵਾਰਕ ਮੈਂਬਰ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਦੇ ਕਾਰਨ 1 ਅਗਸਤ ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਫਿਲਹਾਲ ਮੁਲਤਵੀ ਕੀਤੀ ਗਈ ਹੈ। ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਜਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜ ਸਿੰਘ ਸਾਹਿਬਾਨ ਦੀ ਹੋਣ ਵਾਲੀ ਇਕੱਤਰਤਾ ਦਾ ਅਗਲਾ ਸਮਾਂ ਅਤੇ ਮਿਤੀ ਤੈਅ ਹੋਣ ਉਪਰੰਤ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੋ 1 ਅਗਸਤ ਦੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਅਤੇ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਨੂੰ ਤਲਬ ਕੀਤਾ ਗਿਆ ਹੈ, ਉਸ ਸਬੰਧੀ ਵੀ ਅਗਲਾ ਸਮਾਂ ਅਤੇ ਮਿਤੀ ਤੈਅ ਕਰਕੇ ਸਬੰਧਤਾਂ ਨੂੰ ਭੇਜੀ ਜਾਵੇਗੀ।

Related Articles

Leave a Reply

Your email address will not be published. Required fields are marked *

Back to top button