Punjab

ਕਿਸਾਨ–ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਦੀ ਅਹਿਮ ਮੀਟਿੰਗ

ਆਗੂਆਂ ਨੂੰ ਮੈਂਬਰਸ਼ਿਪ ਦੀਆਂ ਵੰਡੀਆਂ ਕਾਪੀਆਂ ਤੇ ਵੱਧ ਤੋਂ ਵੱਧ ਮੈਂਬਰਸ਼ਿਪ ਕਰਨ ਦਾ ਦਿੱਤਾ ਸੁਨੇਹਾ

ਫ਼ਿਰੋਜ਼ਪੁਰ, 29 ਜੁਲਾਈ (ਜਸਵਿੰਦਰ ਸਿੰਘ ਸੰਧੂ)– ਕਿਸਾਨ–ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਾਰੇ ਹੀ ਜ਼ੋਨ ਆਗੂਆਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਦੀ ਪ੍ਰਧਾਨਗੀ ਹੇਠ ਇਤਿਹਾਸਕ ਗੁਰਦੁਆਰਾ ਵਜੀਦਪੁਰ ਸਾਹਿਬ ਵਿਖੇ ਹੋਈ। ਮੀਟਿੰਗ ਵਿਚ ਪਹੁੰਚੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਨੇ ਵੱਖ-ਵੱਖ ਜ਼ੋਨਾਂ ਦੇ ਸਾਰੇ ਹੀ ਆਗੂਆਂ ਨੂੰ ਮੈਂਬਰਸ਼ਿਪ ਦੀਆਂ ਕਾਪੀਆਂ ਵੰਡਦਿਆਂ ਵੱਧ ਤੋਂ ਵੱਧ ਪਿੰਡਾਂ ਵਿਚ ਮੈਂਬਰਸ਼ਿਪ ਕਰਨ ’ਤੇ ਜਥੇਬੰਦੀ ਦੇ ਸੰਵਿਧਾਨ ਅਨੁਸਾਰ ਮੈਂਬਰਸ਼ਿਪ ਨੂੰ ਕੱਟ ਕੇ ਦੇਣ ’ਤੇ 50 ਪਰਚੀਆਂ ਮਗਰ ਪਿੰਡ ਇਕਾਈਆਂ ਤੋਂ ਦੋ ਮੈਂਬਰਾਂ ਦੇ ਡੈਲੀਗੇਟ ਇਜਲਾਸ ਵਿਚ ਬੈਠਣ, ਘੱਟ ਹੋਣ ’ਤੇ ਮਾਨਤਾ ਨਾ ਦੇਣ, ਨਿਰਪੱਖ ਚੋਣ ਕਰਕੇ ਜ਼ੋਨ, ਜ਼ਿਲ੍ਹਾ ਤੇ ਸੂਬਾ ਪੱਧਰੀ ਤੱਕ ਆਗੂਆਂ ਨੂੰ ਜਾਗਰੂਕ ਕੀਤਾ। ਜਥੇਬੰਦੀ ਦੀ ਮੈਂਬਰਸ਼ਿਪ ਨੂੰ ਹੀ ਜਥੇਬੰਦੀ ਦਾ ਕਾਰਡ ਮੰਨ ਕੇ ਵਰਤਣ ਸਬੰਧੀ ਪ੍ਰੇਰਿਤ ਕੀਤਾ। ਇਸ ਮੌਕੇ ਧਰਮ ਸਿੰਘ ਸਿੱਧੂ, ਨਰਿੰਦਰ ਪਾਲ ਸਿੰਘ ਜਤਾਲਾ, ਗੁਰਮੇਲ ਸਿੰਘ ਫੱਤੇਵਾਲਾ, ਬਲਜਿੰਦਰ ਸਿੰਘ ਤਲਵੰਡੀ ਨਿਪਾਲਾ, ਹਰਫੂਲ ਸਿੰਘ ਦੂਲੇਵਾਲਾ ਮੱਖਣ ਸਿੰਘ ਵਾੜਾ, ਗੁਰਬਖਸ਼ ਸਿੰਘ ਪੰਜਗਰਾਈ, ਵੀਰ ਸਿੰਘ ਨਿਜਾਮਦੀਨ ਵਾਲਾ, ਕੇਵਲ ਸਿੰਘ, ਅਵਤਾਰ ਸਿੰਘ ਵਾਹਕਾ, ਗੁਰਮੇਲ ਸਿੰਘ, ਅਵਤਾਰ ਸਿੰਘ ਫਿਰੋਜਪੁਰ, ਮੰਗਲ ਸਿੰਘ ਸਵਾਈਕੇ, ਗੁਰਦਿਆਲ ਸਿੰਘ ਟਿੱਬੀ, ਬੂਟਾ ਸਿੰਘ ਕਰੀਕਲਾਂ, ਬਚਿੱਤਰ ਸਿੰਘ ਦੂਲੇਵਾਲਾ, ਹਰਪਾਲ ਸਿੰਘ ਜਤਾਲਾ ਆਦਿ ਆਗੂ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button