Punjab

ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਵੱਡੀ ਕਾਰਵਾਈ, 300 ਗ੍ਰਾਮ ਹੈਰੋਇਨ ਸਮੇਤ ਪਿਓ-ਧੀ ਗ੍ਰਿਫ਼ਤਾਰ

ਸ੍ਰੀ ਮੁਕਤਸਰ ਸਾਹਿਬ, 29 ਜੁਲਾਈ : ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ 300 ਗ੍ਰਾਮ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ। ਸੀ.ਆਈ.ਏ. ਸਟਾਫ ਮਲੋਟ ਵੱਲੋਂ ਪੈਟ੍ਰੋਲਿੰਗ ਦੌਰਾਨ ਜੀ.ਟੀ. ਰੋਡ ਅਬੋਹਰ-ਬਠਿੰਡਾ ਬਾਈਪਾਸ, ਨਜਦੀਕ ਮਲੋਟ ਵਿਖੇ ਮੋਟਰਸਾਈਕਲ ਸਵਾਰ ਨੂੰ ਸ਼ੱਕ ਦੇ ਆਧਾਰ ‘ਤੇ ਰੋਕਿਆ ਗਿਆ। ਮੋਟਰਸਾਈਕਲ ਚਾਲਕ ਨੇ ਆਪਣਾ ਨਾਮ ਬਲਵੰਤ ਸਿੰਘ ਉਰਫ ਲੱਧਾ ਪੁੱਤਰ ਸੁਰਜੀਤ ਸਿੰਘ ਅਤੇ ਲੜਕੀ ਨੇ ਆਪਣਾ ਨਾਮ ਕਾਜਲ ਰਾਣੀ ਪੁੱਤਰੀ ਬਲਵੰਤ ਸਿੰਘ ਵਾਸੀ ਪਿੰਡ ਚੱਕ ਬਲੋਚਾ ਮਾਹਲਮ, ਜ਼ਿਲਾ ਫਾਜ਼ਿਲਕਾ ਦੱਸਿਆ। ਦੋਹਾਂ ਦੀ ਤਲਾਸ਼ੀ ਦੌਰਾਨ 300 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧੀ ਥਾਣਾ ਸਦਰ ਮਲੋਟ ਵਿੱਚ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21 (ਸੀ)/61/85 ਅਧੀਨ ਮੁਕਦਮਾ ਨੰ: 62 ਮਿਤੀ 28.07.2025 ਦਰਜ ਕਰਕੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅਗਲੀ ਕਾਨੂੰਨੀ ਕਾਰਵਾਈ ਜਾਰੀ ਹੈ। ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਜਾਂਦੀ ਹੈ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਬਣਾਉਣ ਅਤੇ ਨਸ਼ਿਆਂ ਵਿਰੁੱਧ ਜੰਗ ਵਿੱਚ ਆਪਣਾ ਯੋਗਦਾਨ ਪਾਓ। ਨਸ਼ਾ ਵੇਚਣ ਜਾਂ ਵਰਤਣ ਬਾਰੇ ਜਾਣਕਾਰੀ ਹੋਣ ‘ਤੇ ਤੁਰੰਤ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ ਹੇਠ ਲਿਖੇ ਨੰਬਰਾਂ ਪਰ ਪੁਲਿਸ ਨੂੰ ਸੂਚਿਤ ਕਰੋ। ਤੁਹਾਡੀ ਪਛਾਣ ਗੁਪਤ ਰੱਖੀ ਜਾਵੇਗੀ।

Related Articles

Leave a Reply

Your email address will not be published. Required fields are marked *

Back to top button