
ਬਰਨਾਲਾ, 29 ਜੁਲਾਈ : ਜ਼ਿਲ੍ਹਾ ਬਰਨਾਲਾ ਨੇੜਲੇ ਪਿੰਡ ਫਰਵਾਹੀ ਦੇ ਨਿਵਾਸੀ ਪ੍ਰਸਿੱਧ ਪੰਜਾਬੀ ਗਾਇਕ ਗੁਲਾਬ ਸਿੱਧੂ (Punjabi Singer Gulab Sidhu) ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ, ਗਾਇਕ ਗੁਲਾਬ ਸਿੱਧੂ ਨੇ ਆਪਣੇ ਯੂਰਪ ਦੇ ਸ਼ੋਅ ਦੌਰਾਨ ਦੱਸਿਆ ਕਿ ਉਨ੍ਹਾਂ ਨੂੰ ਬਰਨਾਲਾ ਦੇ ਇਕ ਨੌਜਵਾਨ ਵੱਲੋਂ ਇਹ ਧਮਕੀਆਂ ਮਿਲ ਰਹੀਆਂ ਹਨ, ਜਿਸ ਕਾਰਨ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਚਾਹਵਾਨਾਂ ‘ਚ ਚਿੰਤਾ ਦਾ ਮਾਹੌਲ ਬਣ ਗਿਆ ਹੈ। ਇਸ ਸਬੰਧ ‘ਚ ਬਰਨਾਲਾ ਦੇ ਐੱਸਐੱਸਪੀ ਮੁਹੰਮਦ ਸਰਫਰਾਜ਼ ਆਲਮ ਨੇ ਕਿਹਾ ਕਿ ਇਸ ਮਾਮਲੇ ‘ਚ ਬਰਨਾਲਾ ਪੁਲਿਸ ਨੂੰ ਕੋਈ ਸ਼ਿਕਾਇਤ ਨਹੀਂ ਮਿਲੀ ਹੈ। ਫਿਲਹਾਲ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।



