Punjab

ਸੜਕ ਹਾਦਸੇ ਦੌਰਾਨ ਬਜ਼ੁਰਗ ਦੀ ਮੌਤ, ਹਾਦਸੇ ਤੋਂ ਬਾਅਦ ਚਾਲਕ ਕਾਰ ਸਮੇਤ ਫਰਾਰ

ਲੁਧਿਆਣਾ, 30 ਜੁਲਾਈ : ਲੁਧਿਆਣਾ ਦੇ ਰਾਜਪੁਰਾ ਰੋਡ ‘ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ 70 ਸਾਲ ਦੇ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ। ਸੂਚਨਾ ਤੋਂ ਬਾਅਦ ਥਾਣਾ ਪੀਏਯੂ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜਿਆ। ਪੁਲਿਸ ਮੁਤਾਬਕ ਮ੍ਰਿਤਕ ਦੀ ਪਛਾਣ ਜਲੰਧਰ ਦੇ ਰਹਿਣ ਵਾਲੇ ਸੰਤੋਖ ਸਿੰਘ ਵਜੋਂ ਹੋਈ ਹੈ। ਥਾਣਾ ਪੀਏਯੂ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਨਕੋਦਰ ਜਲੰਧਰ ਦੇ ਰਹਿਣ ਵਾਲੇ ਕੁਲਬੀਰ ਸਿੰਘ ਨੇ ਦੱਸਿਆ ਤੇ ਉਸਦਾ ਚਾਚਾ ਸੰਤੋਖ ਸਿੰਘ ਬੀਤੇ ਦਿਨ ਕਿਸੇ ਕੰਮ ਲਈ ਜਲੰਧਰ ਤੋਂ ਲੁਧਿਆਣਾ ਆਇਆ ਸੀ। ਸੰਤੋਖ ਸਿੰਘ ਜਿਵੇਂ ਹੀ ਰਾਜਪੁਰਾ ਰੋਡ ‘ਤੇ ਪੈਂਦੇ ਬਿੰਦਰਾ ਡੈਂਟਲ ਕਲੀਨਿਕ ਦੇ ਲਾਗੇ ਪਹੁੰਚੇ ਤਾਂ ਇੱਕ ਤੇਜ਼ ਰਫਤਾਰ ਇੰਡੀਕਾ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇਸ ਕਦਰ ਭਿਆਨਕ ਸੀ ਕੀ ਜ਼ਮੀਨ ‘ਤੇ ਡਿੱਗਦੇ ਹੀ ਸੰਤੋਖ ਸਿੰਘ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਚਾਲਕ ਕਾਰ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਉਧਰੋਂ ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਏਐਸਆਈ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਸੰਤੋਖ ਸਿੰਘ ਦੇ ਭਤੀਜੇ ਕੁਲਬੀਰ ਸਿੰਘ ਦੀ ਸ਼ਿਕਾਇਤ ‘ਤੇ ਅਣਪਛਾਤੇ ਵਾਹਨ ਚਾਲਕ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਕੇ ਘਰ ਚਾਲਕ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੀ ਹੈ।

Related Articles

Leave a Reply

Your email address will not be published. Required fields are marked *

Back to top button