Punjab

ਡਾਇਰੈਕਟਰ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ ਦੀ ਕੀਤੀ ਸਮੀਖਿਆ

ਲੁਧਿਆਣਾ, , 31 ਜੁਲਾਈ : ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ (ਪੀਐਮਏਵਾਈਯੂ) ਦੇ ਤਹਿਤ ਯੋਗ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਲਾਭ ਯਕੀਨੀ ਬਣਾਉਣ ਦੇ ਉਦੇਸ਼ ਨਾਲ ਡਾਇਰੈਕਟਰ ਪ੍ਰਧਾਨ ਮੰਤਰੀ ਦਫ਼ਤਰ ਮਨਮੀਤ ਕੌਰ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ ਦੇ ਤਹਿਤ ਪ੍ਰਗਤੀ ਦੀ ਸਮੀਖਿਆ ਕੀਤੀ। ਬੁੱਧਵਾਰ ਨੂੰ ਨਗਰ ਨਿਗਮ ਦੇ ਜ਼ੋਨ ਡੀ ਦਫ਼ਤਰ ਵਿਖੇ ਹੋਈ ਸਮੀਖਿਆ ਮੀਟਿੰਗ ਦੌਰਾਨ ਡਾਇਰੈਕਟਰ ਮਨਮੀਤ ਕੌਰ ਨੇ ਸਬੰਧਤ ਅਧਿਕਾਰੀਆਂ ਤੋਂ ਫੀਡਬੈਕ ਲਿਆ ਅਤੇ ਵਸਨੀਕਾਂ ਨੂੰ ਵੱਧ ਤੋਂ ਵੱਧ ਲਾਭ ਯਕੀਨੀ ਬਣਾਉਣ ਲਈ ਜ਼ਰੂਰੀ ਨਿਰਦੇਸ਼ ਜਾਰੀ ਕੀਤੇ। ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ, ਏਡੇਸੀ ਰੁਪਿੰਦਰਪਾਲ ਸਿੰਘ, ਸਹਾਇਕ ਕਮਿਸ਼ਨਰ (ਯੂਟੀ) ਡਾ. ਪ੍ਰਗਤੀ ਰਾਣੀ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਵਿਨੀਤ ਕੁਮਾਰ ਅਤੇ ਸੰਯੁਕਤ ਕਮਿਸ਼ਨਰ ਅਭਿਸ਼ੇਕ ਸ਼ਰਮਾ, ਜ਼ੋਨਲ ਕਮਿਸ਼ਨਰ ਨੀਰਜ ਜੈਨ, ਜ਼ੋਨਲ ਕਮਿਸ਼ਨਰ ਗੁਰਪਾਲ ਸਿੰਘ ਅਤੇ ਜ਼ੋਨਲ ਕਮਿਸ਼ਨਰ ਜਸਦੇਵ ਸੇਖੋਂ, ਸਥਾਨਕ ਸਰਕਾਰਾਂ ਵਿਭਾਗ ਦੇ ਤਕਨੀਕੀ ਡਾਇਰੈਕਟਰ ਬਲਦੀਪ ਸਿੰਘ, ਲੁਧਿਆਣਾ ਜ਼ਿਲ੍ਹੇ ਦੀਆਂ ਵੱਖ-ਵੱਖ ਨਗਰ ਕੌਂਸਲਾਂ ਦੇ ਕਾਰਜਕਾਰੀ ਅਧਿਕਾਰੀ (ਈ.ਓ) ਸਮੇਤ ਹੋਰ ਅਧਿਕਾਰੀ ਮੀਟਿੰਗ ਵਿੱਚ ਮੌਜੂਦ ਸਨ। ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ ਭਾਰਤ ਸਰਕਾਰ ਦਾ ਇੱਕ ਪ੍ਰਮੁੱਖ ਮਿਸ਼ਨ ਹੈ ਜਿਸ ਨੂੰ ਰਿਹਾਇਸ਼ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਦੁਆਰਾ ਲਾਗੂ ਕੀਤਾ ਜਾ ਰਿਹਾ ਹੈ। ਇਹ ਮਿਸ਼ਨ ਸਾਰੇ ਯੋਗ ਸ਼ਹਿਰੀ ਪਰਿਵਾਰਾਂ ਨੂੰ ਪੱਕਾ ਘਰ ਯਕੀਨੀ ਬਣਾ ਕੇ ਈਡਬਲਯੂਐਸ, ਐਲਆਈਜੀ ਅਤੇ ਐਮਆਈਜੀ ਸ੍ਰੇਣੀਆਂ ਵਿੱਚ ਸ਼ਹਿਰੀ ਰਿਹਾਇਸ਼ ਦੀ ਘਾਟ ਨੂੰ ਦੂਰ ਕਰਦਾ ਹੈ। ਮੀਟਿੰਗ ਦੌਰਾਨ ਡਾਇਰੈਕਟਰ ਮਨਮੀਤ ਕੌਰ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਲਾਭ ਪ੍ਰਾਪਤ ਕਰਨ ਲਈ ਲੁਧਿਆਣਾ ਅਤੇ ਰਾਜ ਦੇ ਹੋਰ ਜ਼ਿਲ੍ਹਿਆਂ ਦੇ ਵਸਨੀਕਾਂ ਦੁਆਰਾ ਜਮ੍ਹਾਂ ਕਰਵਾਈਆਂ ਗਈਆਂ ਅਰਜ਼ੀਆਂ ਦੀ ਸਥਿਤੀ ਬਾਰੇ ਜਾਣੂ ਕਰਵਾਇਆ ਗਿਆ। ਅਧਿਕਾਰੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਡਾਇਰੈਕਟਰ ਮਨਮੀਤ ਕੌਰ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਲਾਭਪਾਤਰੀਆਂ ਨਾਲ ਗੱਲਬਾਤ ਕਰਨ ਲਈ ਫੀਲਡ ਵਿੱਚ ਵੀ ਗਏ। ਉਨ੍ਹਾਂ ਨੇ ਲੁਹਾਰਾ ਦੇ ਗੁਰਮੇਲ ਨਗਰ, ਫਤਿਹਪੁਰ ਅਵਾਣਾ, ਬਾੜੇਵਾਲ, ਗੁਰੂ ਗੋਬਿੰਦ ਸਿੰਘ ਨਗਰ, ਪ੍ਰੀਤ ਨਗਰ ਸ਼ਿਮਲਾਪੁਰੀ ਅਤੇ ਹੋਰ ਨੇੜਲੇ ਇਲਾਕਿਆਂ ਵਿੱਚ ਲਾਭਪਾਤਰੀਆਂ ਤੋਂ ਫੀਡਬੈਕ ਲਿਆ। ਡਾਇਰੈਕਟਰ ਪੀਐਮਓ ਮਨਮੀਤ ਕੌਰ ਨੇ ਕਿਹਾ ਕਿ ਉਨ੍ਹਾਂ ਦਾ ਉਦੇਸ਼ ਯੋਗ ਨਿਵਾਸੀਆਂ ਨੂੰ ਸਰਕਾਰੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਯਕੀਨੀ ਬਣਾਉਣਾ ਹੈ। ਪ੍ਰਧਾਨ ਮੰਤਰੀ ਆਵਾਸ ਯੋਜਨਾ ਤੋਂ ਇਲਾਵਾ ਉਨ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਵਸਨੀਕਾਂ ਨੂੰ ਸਾਰੀਆਂ ਸਰਕਾਰੀ ਯੋਜਨਾਵਾਂ ਦੇ ਤਹਿਤ ਲਾਭ ਮਿਲੇ।

Related Articles

Leave a Reply

Your email address will not be published. Required fields are marked *

Back to top button