Punjab

ਫਤਿਹਗੜ੍ਹ ਚੂੜੀਆਂ ‘ਚ ਦਿਨ-ਦਿਹਾੜੇ 2 ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਕੀਤੀ ਫਾਇਰਿੰਗ, ਜਾਨੀ ਨੁਕਸਾਨ ਹੋਣ ਤੋਂ ਬਚਾਅ

 ਫਤਿਹਗੜ ਚੂੜੀਆਂ, 31 ਜੁਲਾਈ : ਪੁਲਿਸ ਜਿਲਾ ਬਟਾਲਾ ਅਧੀਨ ਪੈਂਦੇ ਕਸਬਾ ਫਤਿਹਗੜ੍ਹ ਚੂੜੀਆਂ ਦੇ ਅਜਨਾਲਾ ਰੋਡ ’ਤੇ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਮੋਟਰਸਾਈਕਲ ’ਤੇ ਸਵਾਰ ਦੋ ਅਣ-ਪਛਾਤੇ ਨੌਜਵਾਨਾਂ ਨੇ ਦਸਤੂਰ-ਏ-ਦਸਤਾਰ ਦੀ ਦੁਕਾਨ ’ਤੇ ਗੋਲੀ ਚਲਾਈ ਗਈ ਪਰ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਗੋਲੀ ਲੱਗਣ ਨਾਲ ਦੁਕਾਨ ਦਾ ਸ਼ੀਸ਼ਾ ਟੁੱਟ ਗਿਆ।ਗੋਲੀ ਚੱਲਣ ਦੀ ਸੂਚਨਾ ਮਿਲਦਿਆਂ ਹੀ ਫਤਿਹਗੜ ਚੂੜੀਆਂ ਦੇ ਡੀਐਸਪੀ ਵਿਪਨ ਕੁਮਾਰ ਅਤੇ ਐਸਐਚਓ ਪ੍ਰਭਜੋਤ ਸਿੰਘ ਮੌਕੇ ’ਤੇ ਪਹੁੰਚ ਗਏ ਅਤੇ ਘਟਨਾ ਦਾ ਵੇਰਵਾ ਲਿਆ।ਦੁਕਾਨ ਮਾਲਕ ਪਰਮਿੰਦਰ ਸਿੰਘ ਨੇ ਦੱਸਿਆ ਕਿ ਉਹ ਦੁਕਾਨ ਤੇ ਬੈਠੇ ਹੋਏ ਸਨ ਕਿ ਮੋਟਰਸਾਇਕਲ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੇ ਗੋਲੀ ਚਲਾ ਦਿੱਤੀ ਜੋ ਦੁਕਾਨ ਦੇ ਬਾਹਰੀ ਸ਼ੀਸ਼ੇ ਤੇ ਲੱਗੀ ਹੈ।ਗੋਲੀ ਚੱਲਣ ਦੀ ਘਟਨਾ ਨਾਲ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

Related Articles

Leave a Reply

Your email address will not be published. Required fields are marked *

Back to top button