Punjab

ਇੰਸਪੈਕਟਰ ਨਵਪ੍ਰੀਤ ਸਿੰਘ ਸਮੇਤ ਪੁਲਿਸ ਮੁਲਾਜ਼ਮਾਂ ਨੂੰ ਮਿਲੀ ਅੰਤਰਿਮ ਜ਼ਮਾਨਤ

ਬਠਿੰਡਾ, 1 ਅਗਸਤ : ਪਿੰਡ ਲੱਖੀ ਜੰਗਲ ਦੇ ਨੌਜਵਾਨ ਭਿੰਦਰ ਸਿੰਘ ਦੀ ਸੀਆਈਏ ਸਟਾਫ ਦੀ ਹਿਰਾਸਤ ਦੌਰਾਨ ਹੋਈ ਮੌਤ ਦੇ ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈ ਕੋਰਟ ਨੇ ਇੰਸਪੈਕਟਰ ਨਵਪ੍ਰੀਤ ਸਿੰਘ ਅਤੇ ਉਸ ਦੇ ਸਾਥੀ ਪੁਲਿਸ ਮੁਲਾਜ਼ਮਾਂ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਹਾਈ ਕੋਰਟ ਨੇ ਉਕਤ ਪੁਲਿਸ ਮੁਲਾਜ਼ਮਾਂ ਨੂੰ ਬਠਿੰਡਾ ਦੀ ਅਦਾਲਤ ਵਿੱਚ ਪੇਸ਼ ਹੋ ਕੇ ਜ਼ਮਾਨਤੀ ਬਾਂਡ ਭਰਨ ਦੇ ਆਦੇਸ਼ ਦਿੱਤੇ ਸਨ। ਹਾਲਾਂਕਿ ਕੋਰਟ ਨੇ ਅੰਤਰਿਮ ਜ਼ਮਾਨਤ 5 ਅਗਸਤ ਤੱਕ ਦਿੱਤੀ ਹੈ। 5 ਅਗਸਤ ਨੂੰ ਕਥਿਤ ਦੋਸ਼ੀ ਪੁਲਿਸ ਮੁਲਾਜ਼ਮ ਹਾਈ ਕੋਰਟ ਨੂੰ ਜ਼ਮਾਨਤੀ ਬਾਂਡ ਦੇਣ ਸਬੰਧੀ ਦੱਸਣਗੇ, ਜਿਸ ਤੋਂ ਬਾਅਦ ਪੱਕੀ ਜ਼ਮਾਨਤ ’ਤੇ ਸੁਣਵਾਈ ਹੋਵੇਗੀ। ਬਠਿੰਡਾ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਦੀ ਅਦਾਲਤ ਨੇ ਇਸ ਮਾਮਲੇ ਵਿੱਚ ਪੰਜੇ ਪੁਲਿਸ ਮੁਲਾਜ਼ਮਾਂ ਨੂੰ 11 ਅਗਸਤ ਨੂੰ ਮੁੜ ਪੇਸ਼ ਹੋਣ ਦੀ ਹਦਾਇਤ ਕੀਤੀ ਹੈ। ਉਨ੍ਹਾਂ ਆਪਣੇ ਵਕੀਲ ਰਾਹੀ ਵੀਰਵਾਰ ਨੂੰ ਹਾਈ ਕੋਰਟ ਵਿਚ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਹੈ। ਅਰਜ਼ੀ ਵਿਚ ਕਿਹਾ ਗਿਆ ਹੈ ਕਿ ਭਿੰਦਰ ਸਿੰਘ ਖ਼ਿਲਾਫ਼ ਸੱਤ ਕੇਸ ਦਰਜ ਸਨ ਜਿਸ ਵਿੱਚੋਂ ਉਹ ਦੋ ਕੇਸਾਂ ਵਿਚ ਪੁਲਿਸ ਨੂੰ ਲੋੜੀਂਦਾ ਸੀ। ਅਰਜ਼ੀ ਵਿਚ ਇਹ ਕਿਹਾ ਗਿਆ ਹੈ ਕਿ ਸ਼ਿਕਾਇਤ ਕਰਨ ਵਾਲਾ ਉਸ ਦਾ ਭਰਾ ਵੀ ਅਪਰਾਧੀ ਹੈ, ਜਦੋਂਕਿ ਪੁਲਿਸ ਮੁਲਾਜ਼ਮਾਂ ਦਾ ਰਿਕਾਰਡ ਬਿਲਕੁੱਲ ਸਹੀ ਹੈ।

Related Articles

Leave a Reply

Your email address will not be published. Required fields are marked *

Back to top button