
ਜੁਗਲ ਮਲਿਕ
ਅੰਮ੍ਰਿਤਸਰ, 2 ਅਗਸਤ : ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪੱਤਰ ਲਿਖਿਆ ਹੈ। ਕਾਲਕਾ ਨੇ ਲਿਖਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਿੱਲੀ ਵਿਖੇ ਬਹੁਤ ਵੱਡੇ ਪੱਧਰ ਤੇ ਵੱਖ-ਵੱਖ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ । ਇਸ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਇੱਕ ਚਿੱਠੀ ਰਾਹੀਂ ਸਨਿਮਰ ਬੇਨਤੀ ਕੀਤੀ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਦਿੱਲੀ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਵੱਡੇ ਭਰਾ ਦੀ ਤਰ੍ਹਾਂ ਨਾਲ ਮਿਲ ਕੇ ਇਕਜੁੱਟ ਹੋ ਕੇ ਮਨਾਉਣ ਦਾ ਉਪਰਾਲਾ ਕਰਨ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਛੋਟੇ ਭਰਾ ਦਾ ਫਰਜ਼ ਨਿਭਾਉਂਦੇ ਹੋਏ ਆਪ ਦਾ ਪੂਰਾ ਸਨਮਾਨ ਅਤੇ ਸਹਿਯੋਗ ਕੀਤਾ ਜਾਵੇਗਾ।



