Punjab

ਵਿੱਤ ਮੰਤਰੀ ਹਰਪਾਲ ਚੀਮਾ ਨੇ ਦਿੜ੍ਹਬਾ ਦੇ ਸਕੂਲ ਦਾ ਅਚਨਚੇਤ ਕੀਤਾ ਦੌਰਾ, ਕੀਤੀ ਚੈਕਿੰਗ

ਦਿੜ੍ਹਬਾ, 2 ਅਗਸਤ : ਸਰਕਾਰੀ ਸਕੂਲਾਂ ਵਿੱਚ ਚੱਲ ਰਹੇ ਪ੍ਰਬੰਧਾਂ ਦੀ ਦੇਖਭਾਲ ਕਰਨ ਅਤੇ ਉਨ੍ਹਾਂ ਦੀ ਨਜ਼ਰਸਾਨੀ ਦੇ ਲਈ ਪੰਜਾਬ ਸਰਕਾਰ ਪੂਰੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਚਲਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਲਕਾ ਦਿੜ੍ਹਬਾ ਦੇ ਪਿੰਡ ਖਨਾਲ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੰਦਰ ਅਚਾਨਕ ਚੈਕਿੰਗ ਕੀਤੀ। ਚੀਮਾ ਨੇ ਸਕੂਲ ਦੇ ਅੰਦਰ ਬਿਨਾਂ ਸਟਾਫ ਅਤੇ ਹੋਰ ਕਿਸੇ ਸਰਕਾਰੀ ਮੁਲਾਜ਼ਮ ਨੂੰ ਦੱਸੇ ਬਿਨਾਂ ਹੀ ਸਕੂਲ ਦੀ ਚੈਕਿੰਗ ਕੀਤੀ। ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਨੂੰ ਪਹਿਲ ਦੇ ਅਧਾਰ ‘ਤੇ ਲੈ ਰਹੀ ਹੈ ਖਾਸ ਕਰਕੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਲਈ ਬਜਟ ਦਾ ਵੱਡਾ ਹਿੱਸਾ ਖਰਚ ਕੀਤਾ ਜਾ ਰਿਹਾ ਹੈ। ਸਿੱਖਿਆ ਕ੍ਰਾਂਤੀ ਲਿਆਉਣ ਦੇ ਲਈ ਪੰਜਾਬ ਦੇ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਖੜ੍ਹਾ ਕਰਨ ਲਈ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਦੇ ਨਤੀਜੇ ਸਾਰਥਕ ਆਉਣੇ ਸ਼ੁਰੂ ਹੋ ਗਏ ਹਨ। ਇਸ ਦਾ ਸਬੂਤ ਇਹ ਹੈ ਕਿ ਪੰਜਾਬ ਦੇ ਕਈ ਸਰਕਾਰੀ ਸਕੂਲਾਂ ਵਿੱਚ ਪੜ੍ਹੇ ਹੋਏ ਬੱਚੇ ਜੇਬੀਟੀ, ਨੀਟ ਅਤੇ ਹੋਰ ਮੁਕਾਬਲਿਆਂ ਵਿੱਚ ਅਹਿਮ ਸਥਾਨ ਲੈ ਕੇ ਸਾਹਮਣੇ ਆਏ ਹਨ। ਉਨ੍ਹਾਂ ਅਚਾਨਕ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਨਾਲ ਕਲਾਂ ਦਾ ਦੌਰਾ ਕੀਤਾ ਅਤੇ ਵੇਖਿਆ ਕਿ ਸਰਕਾਰੀ ਸਕੂਲਾਂ ਵਿੱਚ ਪਹਿਲਾਂ ਨਾਲੋਂ ਵੱਧ ਕੇ ਸੁਧਾਰ ਆਉਣਾ ਸ਼ੁਰੂ ਹੋ ਗਿਆ ਹੈ। ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦੇ ਸਾਰਥਕ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਵੱਲੋਂ ਕਲਾਸ ਰੂਮ ਵਿੱਚ ਜਾ ਕੇ ਅਤੇ ਲਾਇਬਰੇਰੀ ਵਿੱਚ ਜਾ ਕੇ ਚੈਕਿੰਗ ਕੀਤੀ ਗਈ। ਸਕੂਲ ਦੇ ਪ੍ਰਿੰਸੀਪਲ ਗੁਰਮੀਤ ਸਿੰਘ ਅਤੇ ਸਮੂਹ ਸਟਾਫ ਵੱਲੋਂ ਜਿੱਥੇ ਵਿੱਤ ਮੰਤਰੀ ਨੂੰ ਜੀ ਆਇਆ ਕਿਹਾ ਗਿਆ ਅਤੇ ਸਕੂਲ ਦੀਆਂ ਸਮੱਸਿਆਵਾਂ ਵੀ ਵਿੱਤ ਮੰਤਰੀ ਦੇ ਸਾਹਮਣੇ ਰੱਖੀਆਂ। ਵਿੱਤ ਮੰਤਰੀ ਚੀਮਾ ਨੇ ਸਕੂਲ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਜਲਦੀ ਹੀ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਸਿੱਖਿਆ ਨੂੰ ਉੱਪਰ ਚੁੱਕਣ ਅਤੇ ਇਸ ਵਿੱਚ ਸੁਧਾਰ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਹਮੇਸ਼ਾ ਹੀ ਪਹਿਲ ਦੇ ਆਧਾਰ ਤੇ ਕੰਮ ਕਰ ਰਹੀ ਹੈ। ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਖੜ੍ਹਾ ਕਰਨ ਲਈ ਪੰਜਾਬ ਸਰਕਾਰ ਤਤਪਰ ਹੈ। ਇਸ ਮੌਕੇ ਚੇਅਰ ਪਰਸਨ ਮਾਰਕੀਟ ਕਮੇਟੀ ਦਿੜ੍ਹਬਾ ਜਸਵੀਰ ਕੌਰ ਸ਼ੇਰਗਿੱਲ ਅਤੇ ਹੋਰ ਪਾਰਟੀ ਵਰਕਰ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button