Punjab

ਨਾਜਾਇਜ਼ ਸਬੰਧਾਂ ਦੇ ਸ਼ੱਕ ’ਚ ਗੁਆਂਢੀ ਦਾ ਕਤਲ, ਤੇਜ਼ਧਾਰ ਹਥਿਆਰਾਂ ਨਾਲ ਦਿੱਤਾ ਵਾਰਦਾਤ ਨੂੰ ਅੰਜਾਮ

ਅੰਮ੍ਰਿਤਸਰ, 3 ਅਗਸਤ: ਇਸਲਾਮਾਬਾਦ ਥਾਣੇ ਅਧੀਨ ਆਉਂਦੇ ਕਿਸ਼ਨਕੋਟ ਦੇ ਨਵੀਂ ਆਬਾਦੀ ਦੇ ਰਹਿਣ ਵਾਲੇ ਵਿੱਕੀ (38) ਦਾ ਨਾਜਾਇਜ਼ ਸਬੰਧਾਂ ਦੇ ਸ਼ੱਕ ਵਿਚ ਗੁਆਂਢੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਇਹ ਘਟਨਾ ਸ਼ਨਿਚਰਵਾਰ ਦੁਪਹਿਰ ਨੂੰ ਵਾਪਰੀ। ਮੁਲਜ਼ਮ ਧਿਰ ਨੂੰ ਸ਼ੱਕ ਸੀ ਕਿ ਵਿੱਕੀ ਦੇ ਉਨ੍ਹਾਂ ਦੇ ਪਰਿਵਾਰ ਦੀ ਧੀ ਨਾਲ ਨਾਜਾਇਜ਼ ਸਬੰਧ ਹਨ। ਘਟਨਾ ਦਾ ਪਤਾ ਲੱਗਦੇ ਹੀ ਏਸੀਪੀ ਜਸਪਾਲ ਸਿੰਘ ਮੌਕੇ ’ਤੇ ਪਹੁੰਚੇ। ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਏਡੀਸੀਪੀ ਵਿਸ਼ਾਲਜੀਤ ਸਿੰਘ ਨੇ ਕਿਹਾ ਕਿ ਲਾਸ਼ ਦਾ ਪੋਸਟਮਾਰਟਮ ਐਤਵਾਰ ਸਵੇਰੇ ਕੀਤਾ ਜਾਵੇਗਾ।

Related Articles

Leave a Reply

Your email address will not be published. Required fields are marked *

Back to top button