
ਤਰਨਤਾਰਨ, 3 ਅਗਸਤ : ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਦੀ ਚੈਕਿੰਗ ਦੌਰਾਨ 2 ਹਵਾਲਾਤੀਆਂ ਪਾਸੋਂ ਦੋ ਕੀਪੈਡ ਫੋਨ ਅਤੇ ਸਿੰਮਾ ਬਰਾਮਦ ਹੋਈਆਂ ਹਨ। ਇਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਉਕਤ ਹਵਾਲਾਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਜੇਲ੍ਹ ਦੇ ਸਹਾਇਕ ਸੁਪਰਡੈਂਟ ਗੁਰਦਿਆਲ ਸਿੰਘ ਨੇ ਦੱਸਿਆ ਕਿ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਹੀਰਾ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਭੈਲ ਢਾਏ ਵਾਲਾ ਪਾਸੋਂ ਇਕ ਨੋਕੀਆ ਦਾ ਮੋਬਾਈਲ ਫੋਨ ਸਮੇਤ ਸਿੰਮ ਅਤੇ ਹਵਾਲਾਤੀ ਗੁਰਦੇਵ ਸਿੰਘ ਪੁੱਤਰ ਅੰਗਰੇਜ ਸਿੰਘ ਵਾਸੀ ਸ਼ੇਰੋਂ ਪਾਸੋਂ ਇਕ ਨੋਕੀਆ ਕੰਪਨੀ ਦਾ ਮੋਬਾਈਲ ਸਮੇਤ ਸਿੰਮ ਬਰਾਮਦ ਹੋਇਆ ਹੈ। ਥਾਣਾ ਗੋਇੰਦਵਾਲ ਦੇ ਏਐੱਸਆਈ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਕਤ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਬਰਾਮਦ ਹੋਏ ਫੋਨਾਂ ਦੀ ਜਾਂਚ ਕੀਤੀ ਜਾ ਰਹੀ ਹੈ।



