Punjab
ਬਠਿੰਡਾ ‘ਚ ਗ਼ਰੀਬ ਕੁੜੀਆਂ ਤੋਂ ਕਰਵਾਇਆ ਜਾ ਰਿਹਾ ਸੀ ਦੇਹ ਵਪਾਰ, ਪੁਲਿਸ ਨੇ ਛਾਪੇਮਾਰੀ ਪਿੱਛੋਂ ਕੀਤਾ ਖੁਲਾਸਾ; 2 ਮੁਲਜ਼ਮ ਗ੍ਰਿਫ਼ਤਾਰ

ਬਠਿੰਡਾ, 3 ਅਗਸਤ : ਥਾਣਾ ਕੋਤਵਾਲੀ ਪੁਲਿਸ ਨੇ ਬੱਸ ਸਟੈਂਡ ਦੇ ਪਿਛਲੇ ਪਾਸੇ ਬਣੇ ਇਕ ਹੋਟਲ ’ਚ ਛਾਪੇਮਾਰੀ ਕਰਕੇ ਲੜਕੀਆਂ ਦੀ ਮਜਬੂਰੀ ਦਾ ਫਾਇਦਾ ਚੁੱਕ ਕੇ ਉਨ੍ਹਾਂ ਤੋਂ ਦੇਹ ਵਪਾਰ ਦਾ ਧੰਦਾ ਕਰਵਾਉਣ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਕੋਤਵਾਲੀ ਥਾਣੇ ਦੇ ਇੰਸਪੈਕਟਰ ਪਰਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸਥਾਨਕ ਬੱਸ ਸਟੈਂਡ ਦੇ ਪਿਛਲੇ ਪਾਸੇ ਬਣੇ ਆਦੇਸ਼ ਹੋਟਲ ਦੇ ਮਾਲਕ ਤੇ ਦੋਸ਼ੀ ਜਸਵਿੰਦਰ ਸਿੰਘ ਵਾਸੀ ਪਿੰਡ ਫੁੱਲੋ ਮਿੱਠੀ ਅਤੇ ਪਰਵਿੰਦਰ ਕੁਮਾਰ ਵਾਸੀ ਪਿੰਡ ਖਿਆਲੀਵਾਲਾ ਗਰੀਬ ਅਤੇ ਲੋੜਵੰਦ ਲੜਕੀਆਂ ਨੂੰ ਆਪਣੇ ਹੋਟਲ ’ਚ ਬੁਲਾਉਂਦੇ ਸਨ ਅਤੇ ਉਨ੍ਹਾਂ ਦੀ ਮਜ਼ਬੂਰੀ ਦਾ ਫਾਇਦਾ ਚੁੱਕਦਿਆਂ ਉਨ੍ਹਾਂ ਤੋਂ ਦੇਹ ਵਪਾਰ ਦਾ ਧੰਦਾ ਕਰਵਾਉਦੇ ਸਨ। ਪੁਲਿਸ ਨੇ ਮੌਕੇ ’ਤੇ ਛਾਪਾ ਮਾਰ ਕੇ ਦੋਵਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰਵਾ ਹਵਾਲਾਤ ’ਚ ਬੰਦ ਕਰ ਦਿੱਤਾ।



