Punjab

ਸ੍ਰੀ ਅਮਰਨਾਥ ਜਾ ਰਹੇ ਸਨ ਫ਼ਿਰੋਜ਼ਪੁਰ ਦੇ ਪੰਜ ਸ਼ਰਧਾਲੂ, ਕਠੂਆ ਨੇੜੇ ਕਾਰ ਖੱਡ ‘ਚ ਡਿੱਗਣ ਨਾਲ ਦੋ ਦੀ ਦਰਦਨਾਕ ਮੌਤ; ਤਿੰਨ ਜ਼ਖ਼ਮੀ

ਬਾਲ ਕਿਸ਼ਨ

ਫਿਰੋਜ਼ਪੁਰ, 3 ਅਗਸਤ : ਸ੍ਰੀ ਅਮਰਨਾਥ ਜਾ ਰਹੇ ਫ਼ਿਰੋਜ਼ਪੁਰ ਦੇ ਸ਼ਰਧਾਲੂਆਂ ਦੀ ਕਾਰ ਕਠੂਆ – ਬਸੋਹਲੀ ਰੋਡ ’ਤੇ ਕੈਨਥਾ ਮੋੜ ਨੇੜੇ ਖੱਡ ‘ਚ ਡਿੱਗ ਜਾਣ ਦੀ ਮੰਦਭਾਗੀ ਖ਼ਬਰ ਹੈ। ਇਸ ਹਾਦਸੇ ਵਿਚ ਕਾਰ ਸਵਾਰ 5 ਵਿਅਕਤੀਆਂ ਵਿੱਚੋਂ 2 ਦੀ ਮੌਤ ਹੋ ਗਈ ਹੈ, ਜਦਕਿ 3 ਗੰਭੀਰ ਰੂਪ ਵਿਚ ਜ਼ਖ਼ਮੀ ਹਨ। ਮ੍ਰਿਤਕਾਂ ਦੀ ਪਛਾਣ ਮੋਹਿੰਦਰ ਪਾਲ ਅਤੇ ਪਵਨ ਮਦਾਨ ਵਜੋਂ ਹੋਈ ਹੈ, ਜਦਕਿ ਬਾਕੀ ਤਿੰਨ ਜ਼ਖ਼ਮੀ ਵਿਅਕਤੀਆਂ ਦੀ ਪਛਾਣ ਫਿਰੋਜ਼ਪੁਰ ਦੇ ਅਨਿਲ ਮੋਂਗਾ,ਸੰਨੀ ਅਰੋੜਾ ਪੁੱਤਰ ਮਦਨ ਲਾਲ ਅਤੇ ਸੁਧੀਰ ਪੁੱਤਰ ਕਿਸ਼ਨ ਚੰਦ ਵਜੋਂ ਹੋਈ ਹੈ। ਪੁਲਿਸ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਬਾਹਰ ਕੱਢ ਕੇ ਤੁਰੰਤ ਜੀਐੱਮਸੀ ਕਠੂਆ ਹਸਪਤਾਲ ਪਹੁੰਚਾਇਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ, ਇਹ ਹਾਦਸਾ ਉਸ ਸਮੇ ਵਾਪਰਿਆ ਜਦੋਂ ਪਠਾਨਕੋਟ ਵਾਲੇ ਪਾਸੇ ਤੋਂ ਆ ਰਹੀ ਰਜਿਸਟਰੇਸ਼ਨ ਨੰਬਰ ਪੀਬੀ 10 ਕੇਬੀ 5888 ਕਾਰ ਅਚਾਨਕ ਬੇਕਾਬੂ ਹੋ ਕੇ ਸੜਕ ਤੋਂ ਤਿਲਕ ਗਈ ਅਤੇ ਨੇੜੇ ਖੱਡ ਵਿੱਚ ਜਾ ਡਿੱਗੀ। ਹਾਦਸੇ ਦੀ ਜਾਣਕਾਰੀ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਿਸ ਨੇ ਸਥਾਨਕ ਲੋਕਾਂ ਦੀ ਮੱਦਦ ਨਾਲ ਕਾਰ ਵਿਚ ਫਸੇ ਸਾਰੇ ਯਾਤਰੀਆਂ ਨੂੰ ਬਾਹਰ ਕੱਢਿਆ। ਉਨ੍ਹਾਂ ਨੂੰ ਤੁਰੰਤ ਇਲਾਜ ਲਈ ਜੀਐੱਮਸੀ ਕਠੂਆ ਲਿਜਾਇਆ ਗਿਆ। ਹਸਪਤਾਲ ਪਹੁੰਚਣ ’ਤੇ ਡਾਕਟਰਾਂ ਨੇ ਦੋ ਵਿਅਕਤੀਆਂ (ਮੋਹਿੰਦਰ ਪਾਲ ਅਤੇ ਪਵਨ ਮਦਾਨ) ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਜਦੋਂ ਕਿ ਬਾਕੀ ਤਿੰਨ ਵਿਅਕਤੀਆਂ ਦਾ ਜੀਐੱਮਸੀ ਕਠੂਆ ਵਿਚ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਕਾਰ ਬੇਕਾਬੂ ਕਿਵੇਂ ਹੋਈ। ਇਸ ਖ਼ਬਰ ਨਾਲ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਹੈ।

Related Articles

Leave a Reply

Your email address will not be published. Required fields are marked *

Back to top button