Punjab

18 ਗ੍ਰਾਮ ਹੈਰੋਇਨ ਸਮੇਤ 3 ਗ੍ਰਿਫਤਾਰ, ਮਾਮਲਾ ਦਰਜ

ਬਾਲ ਕਿਸ਼ਨ

ਫਿਰੋਜ਼ਪੁਰ, 3 ਅਗਸਤ : ਜ਼ਿਲ੍ਹਾ ਫਿਰੋਜ਼ਪੁਰ ਪੁਲਿਸ ਨੇ ਗਸ਼ਤ ਅਤੇ ਛਾਪੇਮਾਰੀ ਦੌਰਾਨ ਵੱਖ ਵੱਖ ਥਾਵਾਂ ਤੋਂ 18 ਗ੍ਰਾਮ ਹੈਰੋਇਨ ਸਮੇਤ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਵੱਖ ਵੱਖ ਥਾਣਿਆਂ ਵਿੱਚ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਦੇ ਇੰਸਪੈਕਟਰ ਜਤਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਦੌਰਾਨੇ ਗਸ਼ਤ ਸੀ ਤਾਂ ਇਸ ਦੌਰਾਨ ਉਨ੍ਹਾਂ ਨੇ ਲਖਵਿੰਦਰ ਪੁੱਤਰ ਸਤਪਾਲ ਵਾਸੀ ਬਸਤੀ ਸ਼ੇਖਾਂ ਵਾਲੀ ਫਿਰੋਜ਼ਪੁਰ ਸ਼ਹਿਰ ਨੂੰ ਸ਼ੱਕ ਦੀ ਬਿਨਾਅ ’ਤੇ ਕਾਬੂ ਕੀਤਾ ਗਿਆ ਤੇ ਤਲਾਸ਼ੀ ਦੌਰਾਨ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਥਾਣਾ ਕੈਂਟ ਫਿਰੋਜ਼ਪੁਰ ਪੁਲਿਸ ਦੇ ਸਹਾਇਕ ਥਾਣੇਦਾਰ ਵਿਨੋਦ ਕੁਮਾਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਦੌਰਾਨੇ ਗਸ਼ਤ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਲਵਪ੍ਰੀਤ ਪੁੱਤਰ ਗੁਰਮੇਲ ਅਤੇ ਦੀਪਕ ਪੁੱਤਰ ਸੁਖਦੇਵ ਵਾਸੀਅਨ ਝੋਕ ਹਰੀਹਰ ਨਸ਼ੇ ਕਰਨ ਦੇ ਆਦੀ ਹਨ। ਪੁਲਿਸ ਨੇ ਦੱਸਿਆ ਕਿ ਖਾਸ ਮੁਖਬਰ ਦੀ ਇਤਲਾਹ ’ਤੇ ਉਕਤ ਜਗ੍ਹਾ ’ਤੇ ਛਾਪੇਮਾਰੀ ਕੀਤੀ ਗਈ ਤਾਂ ਦੋਵਾਂ ਦੋਸ਼ੀਅਨ ਕੋਲੋਂ 3 ਗ੍ਰਾਮ ਹੈਰੋਇਨ, ਇਕ ਪੰਨੀ, ਲਾਈਟਰ ਅਤੇ ਇਕ ਨੋਟ ਡਾਲਰ ਫੋਲਡ ਕੀਤਾ ਹੋਇਆ ਬਰਾਮਦ ਹੋਇਆ। ਥਾਣਾ ਸਦਰ ਫਿਰੋਜ਼ਪੁਰ ਪੁਲਿਸ ਦੇ ਐੱਸਆਈ ਮੇਜਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਇਲਾਕੇ ਵਿਚ ਗਸ਼ਤ ਕਰ ਰਹੀ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਸਾਗਰ ਪੁੱਤਰ ਜੀਤਾ ਵਾਸੀ ਕੁੰਡੇ ਹੈਰੋਇਨ ਵੇਚਣ ਅਤੇ ਪੀਣ ਦਾ ਆਦੀ ਹੈ। ਜੇਕਰ ਉਸ ’ਤੇ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਉਸ ਕੋਲੋਂ ਹੈਰੋਇਨ ਬਰਾਮਦ ਹੋ ਸਕਦੀ ਹੈ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀ ’ਤੇ ਛਾਪੇਮਾਰੀ ਕੀਤੀ ਗਈ ਤਾਂ ਉਸ ਕੋਲੋਂ 11 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖਿਲਾਫ ਮਾਮਲੇ ਦਰਜ ਕਰ ਲਏ ਗਏ ਹਨ।

Related Articles

Leave a Reply

Your email address will not be published. Required fields are marked *

Back to top button