
ਬੋਲਦਾ ਪੰਜਾਬ ਬਿਊਰੋ
ਬਠਿੰਡਾ, 4 ਅਗਸਤ: ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਅੱਜ ਉਸ ਵੇਲੇ ਅਚਾਨਕ ਸਿਹਤ ਵਿਗੜ ਗਈ ਜਦੋਂ ਉਹ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਦਰਅਸਲ, ਸ਼੍ਰੋਮਣੀ ਅਕਾਲੀ ਦਲ ਬਠਿੰਡਾ ਵੱਲੋਂ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਖਿਲਾਫ ਡੀਸੀ ਦਫ਼ਤਰ ਅੱਗੇ ਰੈਲੀ ਰੱਖੀ ਗਈ ਸੀ ਜਿਸ ਨੂੰ ਸੁਖਬੀਰ ਸਿੰਘ ਬਾਦਲ ਨੇ ਸੰਬੋਧਨ ਕਰਨਾ ਸੀ। ਇਸੇ ਦੌਰਾਨ ਮਲੂਕਾ ਨੂੰ ਗਰਮੀ ਕਾਰਨ ਚੱਕਰ ਆ ਗਿਆ ਤੇ ਉਨ੍ਹਾਂ ਦੀ ਸਿਹਤ ਵਿਗੜ ਗਈ। ਉਨ੍ਹਾਂ ਨੂੰ ਤੁਰੰਤ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਡਾਕਟਰਾਂ ਮੁਤਾਬਕ ਸਥਿਤੀ ਖ਼ਤਰੇ ਤੋਂ ਬਾਹਰ ਹੈ।



