
ਜਲੰਧਰ, 4 ਅਗਸਤ : ਅਗਸਤ ਮਹੀਨਾ ਵਿਦਿਆਰਥੀਆਂ ਤੇ ਸਰਕਾਰੀ ਮੁਲਾਜ਼ਮਾਂ ਲਈ ਖੁਸ਼ਖਬਰੀ ਲਿਆਇਆ ਹੈ। ਇਸ ਮਹੀਨੇ ਲੰਬਾ ਵੀਕਐਂਡ ਹੋਣ ਕਾਰਨ ਲੋਕ ਘੁੰਮਣ-ਫਿਰਨ ਵੀ ਜਾ ਸਕਦੇ ਹਨ। ਦਰਅਸਲ, ਪੰਜਾਬ ਸਰਕਾਰ ਵੱਲੋਂ ਜਾਰੀ ਸਾਲ 2025 ਦੀਆਂ ਛੁੱਟੀਆਂ ਦੇ ਕੈਲੰਡਰ ਅਨੁਸਾਰ 15, 16 ਤੇ 17 ਅਗਸਤ ਨੂੰ ਲਗਾਤਾਰ ਤਿੰਨ ਛੁੱਟੀਆਂ ਹਨ। ਭਾਵ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਸ਼ੁੱਕਰਵਾਰ, ਸ਼ਨੀਵਾਰ ਤੇ ਐਤਵਾਰ ਨੂੰ ਬੰਦ ਰਹਿਣਗੇ। ਸ਼ੁੱਕਰਵਾਰ 15 ਅਗਸਤ ਨੂੰ ਆਜ਼ਾਦੀ ਦਿਹਾੜੇ ਦੀ ਕੌਮੀ ਛੁੱਟੀ ਹੋਵੇਗੀ। 16 ਅਗਸਤ ਸ਼ਨਿਚਰਵਾਰ ਨੂੰ ਜਨਮ ਅਸ਼ਟਮੀ ਦੀ ਛੁੱਟੀ ਹੋਵੇਗੀ। ਐਤਵਾਰ ਨੂੰ ਹਫਤਾਵਾਰੀ ਛੁੱਟੀ ਕਾਰਨ ਵਿਦਿਅਕ ਤੇ ਸਰਕਾਰੀ ਅਦਾਰੇ ਬੰਦ ਰਹਿਣਗੇ। ਇਸ ਤਰ੍ਹਾਂ ਤਿੰਨ ਦਿਨਾਂ ਦਾ ਲੰਬਾ ਵੀਕਐਂਡ ਰਹੇਗਾ।




