
ਮੋਹਾਲੀ/ਕੁਰੂਕਸ਼ੇਤਰ : 4 ਅਗਸਤ, 2025: ਪੰਜਾਬ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਹਰਭਜਨ ਮਾਨ ਇੱਕ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਇਹ ਹਾਦਸਾ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਪਿਪਲੀ ਫਲਾਈਓਵਰ ‘ਤੇ ਉਸ ਸਮੇਂ ਵਾਪਰਿਆ ਜਦੋਂ ਉਹ ਇੱਕ ਸ਼ੋਅ ਕਰਨ ਤੋਂ ਬਾਅਦ ਦਿੱਲੀ ਤੋਂ ਵਾਪਸ ਆ ਰਹੇ ਸਨ। ਟੱਕਰ ਇੰਨੀ ਜ਼ਬਰਦਸਤ ਸੀ ਕਿ ਉਨ੍ਹਾਂ ਦੀ ਕਾਰ ਡਿਵਾਈਡਰ ਨਾਲ ਟਕਰਾ ਗਈ ਅਤੇ ਸੜਕ ‘ਤੇ ਪਲਟ ਗਈ। ਹਾਲਾਂਕਿ, ਖੁਸ਼ਕਿਸਮਤੀ ਨਾਲ ਹਰਭਜਨ ਮਾਨ ਇਸ ਹਾਦਸੇ ਵਿੱਚ ਵਾਲ-ਵਾਲ ਬਚ ਗਏ ਅਤੇ ਉਨ੍ਹਾਂ ਨੂੰ ਕੋਈ ਗੰਭੀਰ ਸੱਟਾਂ ਨਹੀਂ ਲੱਗੀਆਂ।



